ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ
ਵਜੋਂ ਡਾ: ਅਰਵਿੰਦਰ ਕੌਰ ਕਾਕੜਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਸ਼ਾਮਲ ਹੋਏ।ਇੰਜੀਨੀਅਰ ਰਾਕੇਸ਼ ਕੁਮਾਰ ਉਗੇ ਇਤਿਹਾਸਕਾਰ ਤੇ ਖੋਜ਼ ਕਰਤਾ ਨੇ ਪ੍ਰਧਾਨਗੀ ਕਰਦਿਆਂ ਜੋਤੀ ਜਗਾ ਕੇ ਸਭ ਤੋਂ ਪਹਿਲਾਂ ਸ਼ਬਦ ਪ੍ਰਾਰਥਨਾ ਅਤੇ ਗਣੇਸ਼਼ ਵੰਦਨਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਨੰਨੇ ਮੁੰਨੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ।ਵਿਦਿਆਰਥੀਆਂ ਨੇ ਗੱਤਕਾ, ਭੰਗੜਾ, ਪੰਜਾਬੀ ਗਿੱਧਾ ਜਿੰਦਵਾ ਅਤੇ ਵੱਖ-ਵੱਖ ਲੋਕ ਨਾਚ ਜਿਵੇਂ ਕਿ ਗੁਜਰਾਤੀ, ਹਰਿਆਣਵੀ, ਰਾਜਸਥਾਨੀ ਨਾਚ ਪੇਸ਼ ਕੀਤੇ।ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਕਲਾਕ੍ਰਿਤੀਆਂ, ਸਾਇੰਸ ਪ੍ਰੋਜੈਕਟ ਤੇ ਆਰਟ ਐਂਡ ਕਰਾਫਟ ਦੀ ਪ੍ਰਦਰਸ਼ਨੀ ਲਗਾਈ ਗਈ।ਡਾ: ਅਰਵਿੰਦਰ ਕੌਰ ਕਾਕੜਾ, ਇੰਜੀ. ਰਾਕੇਸ਼ ਕੁਮਾਰ, ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ, ਪ੍ਰੋਫੈਸਰ ਜੁਝਾਰ ਸਿੰਘ ਵਲੋਂ ਬੱਚਿਆਂ ਨੂੰ ਉਹਨਾਂ ਦੀਆਂ ਸਫਲਤਾਵਾਂ ਲਈ ਸਨਮਾਨਿਤ ਕੀਤਾ ਗਿਆ।ਵਿਦਿਆਲਿਆ ਦੇ ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਗੋਬਿੰਦ ਸਿੰਘ ਗਿੱਲ, ਜਤਿੰਦਰ ਰਿਸ਼ੀ ਅਤੇ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਨੇ ਬੱਚਿਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਮੈਡਲ ਦੇ ਕੇ ਸਨਮਾਨਿਤ ਕੀਤਾ।ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਨੇ ਸਲਾਨਾ ਪ੍ਰਗਤੀ ਰਿਪੋਰਟ ਪੇਸ਼ ਕੀਤੀ।ਉਹਨਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਭਿਆਚਾਰਕ ਪ੍ਰੋਗਰਾਮਾਂ ਅਤੇ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਸਾਰੇ ਸਟਾਫ ਅਤੇ ਬੱਚਿਆਂ ਨੇ ਹੈਪੀ ਐਂਡਿੰਗ ਦੇ ਕੇ ਵਿਦਾਈ ਕੀਤੀ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media