Monday, May 27, 2024

ਬਾਬਾ ਵਿਸ਼ਵਕਰਮਾ ਦਾ ਨਾਮ ਰਹਿੰਦੀ ਦੁਨੀਆ ਤੱਕ ਧਰੁਵ ਤਾਰੇ ਵਾਂਗ ਚਮਕਦਾ ਰਹੇਗਾ- ਈ.ਟੀ.ਓ

ਰਾਸ਼ਟਰੀ ਬਿਹਾਰ ਵਿਕਾਸ ਮੰਚ ਵਲੋਂ ਬਾਬਾ ਵਿਸ਼ਵਕਰਮਾ ਦੀ ਯਾਦ ‘ਚ ਸਲਾਨਾ ਸਮਾਗਮ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੰਮ੍ਰਿਤਸਰ ਵਿਖੇ ਬਾਬਾ ਵਿਸ਼ਵਕਰਮਾ ਦੀ ਯਾਦ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਕਿਹਾ ਕਿ ਪ੍ਰਚੀਨ ਗ੍ਰੰਥਾਂ ਵਿੱਚ ਬਾਬਾ ਵਿਸ਼ਵਕਰਮਾ ਦੇ ਬਾਰੇ ਇਹ ਵਰਨਣ ਹੈ ਕਿ ਉਹਨਾਂ ਨੇ ਸ੍ਰਿਸ਼ਟੀ ਦੀ ਰਚਨਾ ਵਿੱਚ ਤਕਨੀਕ ਨੂੰ ਸ਼ਾਮਲ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਉਹਨਾਂ ਵਲੋਂ ਸ਼ਿਲਪਕਲਾ ਅਤੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਗਈ।ਇਸ ਕਾਰਨ ਉਹ ਸੰਸਾਰ ਭਰ ਵਿੱਚ ਇਕ ਮਹੱਤਵਪੂਰਨ ਰਚਨਹਾਰ ਵਜੋਂ ਜਾਣੇ ਗਏ ਹਨ।ਉਹਨਾਂ ਨੂੰ ਯਾਦ ਕਰਦੇ ਹੋਏ ਅੱਜ ਸੰਸਾਰ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਜੀ ਦੀ ਸੰਸਾਰ ਨੂੰ ਬਹੁਤ ਵੱਡੀ ਦੇਣ ਹੈ, ਜਿੰਨਾਂ ਦੀ ਬਦੌਲਤ ਤਕਨੋਲੋਜ਼ੀ ਵਿਕਸਿਤ ਹੋਈ ਅਤੇ ਨਵੀਨਤਮ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਸ਼ੁਰੂਆਤ ਹੋਈ।ਉਹਨਾਂ ਦਾ ਨਾਮ ਰਹਿੰਦੀ ਦੁਨੀਆਂ ਤੱਕ ਧਰੁਵ ਤਾਰੇ ਦੀ ਤਰਾਂ ਚਮਕਦਾ ਰਹੇਗਾ।ਈ.ਟੀ.ਓ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਅਜਿਹੇ ਮਹਾਂਪੁਰਖਾਂ ਦੇ ਜਨਮ ਦਿਹਾੜੇ ਆਦਿ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।
ਸਮਾਗਮ ਮੌਕੇ ਰਾਸ਼ਟਰੀ ਬਿਹਾਰ ਵਿਕਾਸ ਮੰਚ ਵਲੋਂ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਜੀ ਨੂੰ ਸਮਰਪਿਤ ਹਵਨ ਪਾਠ ਪੂਜਾ ਵੀ ਕੀਤੀ ਗਈ।

Check Also

ਲਾਰੇ-ਲੱਪਿਆਂ ਦੀ ਬਰਾਤ…

ਮਾਤਾ ਜੀ! ਮਾਤਾ ਜੀ!! ਕਰਦੇ ਹੱਥ ਜੋੜੀ ਪੰਝੀ ਤੀਹ ਜਣੇ ਦਿਨ ਚੜ੍ਹਦਿਆਂ ਘਰੇ ਆ ਗਏ।ਪੰਜਾਂ-ਸੱਤਾਂ …