Monday, July 8, 2024

ਸਾਹਿਤਕਾਰ ਤੇ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਨ੍ਰਿਪਇੰਦਰ ਸਿੰਘ ਰਤਨ ਦੇ ਦੇਹਾਂਤ `ਤੇ ਕੇਂਦਰੀ ਸਭਾ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 14 ਨਵੰਬਰ (ਦੀਪ ਦਵਿੰਦਰ ਸਿੰਘ) – ਬੀਤੇ ਕੱਲ ਚਲਾਣਾ ਕਰ ਗਏ ਪੰਜਾਬੀ ਦੇ ਪ੍ਰਮੁੱਖ ਸਾਹਿਤਕਾਰ ਅਤੇ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਨ੍ਰਿਪਇੰਦਰ ਸਿੰਘ ਰਤਨ ਦੇ ਦੇਹਾਂਤ ‘ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਅਟਵਾਲ ਦੇ ਹਵਾਲੇ ਨਾਲ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਰਤਨ ਇਕ ਇਮਾਨਦਾਰ, ਆਈ.ਏ.ਐਸ ਅਧਿਕਾਰੀ ਹੋਣ ਦੇ ਨਾਲ ਨਾਲ ਸ਼ਾਇਰ, ਕਹਾਣੀਕਾਰ, ਵਾਰਤਕ ਲੇਖਕ ਅਤੇ ਜੀਵਨੀ ਲੇਖਕ ਵਜੋਂ ਜਾਣੇ ਜਾਂਦੇ ਸਨ।ਉਹਨਾਂ ਦਰਜ਼ਨ ਭਰ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ, ਜਿਨ੍ਹਾਂ ਵਿਚ ਵਿਸ਼ੇਸ਼ ਤੌਰ ‘ਤੇ `ਅਫਸਰ ਦਾ ਜਨਮ’, ‘ਚੌਰਾਸੀ ਦੇ ਚੱਕਰ’, ‘ਆਰਜ਼ੀ ਫਾਈਲ’, ਸਾਹਾਂ ਦੀ ਪੱਤਰੀ ਅਤੇ ਤੀਸਰਾ ਬਨਵਾਸ ਜ਼ਿਕਰਯੋਗ ਹਨ।
ਕੇਂਦਰੀ ਸਭਾ ਦੇ ਅਹੁੱਦੇਦਾਰ ਸੁਰਿੰਦਰਪ੍ਰੀਤ ਘਣੀਆਂ, ਸ਼ੈਲਿੰਦਰਜੀਤ ਰਾਜਨ, ਮਨਜੀਤ ਇੰਦਰਾ, ਭੁਪਿੰਦਰ ਕੌਰ ਪ੍ਰੀਤ, ਬਲਵਿੰਦਰ ਸੰਧੂ, ਦਲਜੀਤ ਸਿੰਘ ਸਾਹੀ, ਮੂਲ ਚੰਦ ਸ਼ਰਮਾ, ਰਜਿੰਦਰ ਸਿੰਘ ਰਾਜਨ, ਮੱਖਣ ਕੁਹਾੜ ਅਤੇ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਰਤਨ ਹੁਰਾਂ ਦੇ ਤੁਰ ਜਾਣ ‘ਤੇ ਪੰਜਾਬੀ ਸਾਹਿਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …