Wednesday, December 4, 2024

ਈ.ਟੀ.ਓ ਨੇ ਅੰਮ੍ਰਿਤਸਰ-ਮਜੀਠਾ-ਫਤਿਹਗੜ੍ਹ ਚੂੜੀਆਂ ਸੜ੍ਹਕ ਦਾ ਕੰਮ ਕਰਵਾਇਆ ਸ਼ੁਰੂ

13 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਹੋਵੇਗੀ ਸੜ੍ਹਕ – ਈ.ਟੀ.ਓ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੰਬੇ ਸਮੇਂ ਤੋਂ ਮੁਰੰਮਤ ਨੂੰ ਉਡੀਕ ਰਹੀ ਅੰਮ੍ਰਿਤਸਰ-ਮਜੀਠਾ-ਫਤਿਹਗੜ੍ਹ ਚੂੜੀਆਂ ਸੜ੍ਹਕ ਦਾ ਨਿਰਮਾਣ ਕਾਰਜ਼ ਸ਼ੁਰੂ ਕਰਵਾਇਆ।ਉਨਾਂ ਦੱਸਿਆ ਕਿ ਉਕਤ ਸੜ੍ਹਕ ਸੰਨ 2013 ਵਿੱਚ ਬਣਾਈ ਗਈ ਸੀ, ਪਰ ਉਸ ਮਗਰੋਂ ਕਿਸੇ ਸਰਕਾਰ ਨੇ ਇਸ ਦੀ ਸਾਰ ਨਹੀਂ ਲਈ।ਹਰਭਜਨ ਸਿੰਘ ਨੇ ਕਿਹਾ ਕਿ ਵਿਭਾਗ ਦੀ ਨੀਤੀ ਅਨੁਸਾਰ ਇਹ ਸੜ੍ਹਕ 2018 ਵਿੱਚ ਬਣਨੀ ਚਾਹੀਦੀ ਸੀ, ਪਰ ਮੌਕੇ ਦੀ ਸਰਕਾਰ ਨੇ ਇੱਕ ਇੱਟ ਵੀ ਇਸ ਸੜ੍ਹਕ ‘ਤੇ ਨਹੀਂ ਲਾਈ।ਜਿਸ ਕਰਕੇ ਇਸ ਸੜ੍ਹਕ ਬਹੁਤ ਖਸਤਾ ਹਾਲਤ ਹੋ ਗਈ ਸੀ ਅਤੇ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਬਦੌਲਤ ਇਸ ਸੜ੍ਹਕ ਦਾ ਨਿਰਮਾਣ ਕਾਰਜ਼ ਸ਼ੁਰੂ ਕਰਵਾਉਣ ਦਾ ਉਨਾਂ ਨੂੰ ਮੌਕਾ ਮਿਲਿਆ ਹੈ।ਉਨਾਂ ਕਿਹਾ ਕਿ ਸਾਡੀ ਸਰਕਾਰ ਰਾਜ ਦੀ ਤਰੱਕੀ ਲਈ ਸਿਹਤ ਅਤੇ ਸਿੱਖਿਆ ਦੇ ਨਾਲ-ਨਾਲ ਰਾਜ ਦੇ ਮੁੱਢਲੇ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ।ਉਨਾਂ ਦੱਸਿਆ ਕਿ ਜਿਥੇ ਨਵੀਆਂ ਸੜ੍ਹਕਾਂ ਬਣਾਈਆਂ ਜਾ ਰਹੀਆਂ ਹਨ, ਉਥੇ ਪੁਰਾਣੀਆਂ ਸੜ੍ਹਕਾਂ ਨੂੰ ਚੌੜਾ ਅਤੇ ਮਜ਼ਬੂਤ ਕੀਤਾਾ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਹੁਣ ਇਹ ਸੜ੍ਹਕ ਸੂਬਾ ਸਰਕਾਰ ਵਲੋਂ ਸੀ.ਆਰ.ਆਈ.ਐਫ ਸਕੀਮ 2022-23 ਅਧੀਨ ਬਣਾਈ ਜਾ ਰਹੀ ਹੈ, ਜਿਸ ’ਤੇ ਤਕਰੀਬਨ 13.10 ਕਰੋੜ ਰੁਪਏ ਦੀ ਲਾਗਤ ਆਵੇਗੀ।ਉਨਾਂ ਕਿਹਾ ਕਿ ਕਰੀਬ 14 ਕਿਲੋਮੀਟਰ ਦੀ ਸੜ੍ਹਕ ਨਾਲ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ।ਇਸ ਸੜ੍ਹਕ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਠੇਕੇਦਾਰ ਵਲੋਂ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਮੋਕੇ ਹਲਕਾ ਵਿਧਾਇਕ ਸ੍ਰੀਮਤੀ ਗਨੀਵ ਕੌਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਲਾਲੀ ਮਜੀਠੀਆ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …