Monday, October 7, 2024

ਮਾਤਾ ਡਾ. ਸੁਰਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੇ ਮਾਤਾ ਡਾ. ਸੁਰਿੰਦਰ ਕੌਰ ਦੇ ਅਕਾਲ ਚਲਾਣੇ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਡਾ. ਜਸਪਾਲ ਸਿੰਘ ਸੰਧੂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਬੱਚਿਆਂ ਲਈ ਅਮੁੱਲ ਹੈ ਅਤੇ ਮਾਂ ਦਾ ਸੰਸਾਰ ਤੋਂ ਚਲੇ ਜਾਣਾ ਬੇਹੱਦ ਪੀੜਾਮਈ ਹੁੰਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸ਼ਾਹਬਾਜ ਸਿੰਘ ਤੇ ਹਰਭਜਨ ਸਿੰਘ ਵਕਤਾ ਨੇ ਵੀ ਡਾ. ਜਸਪਾਲ ਸਿੰਘ ਸੰਧੂ ਨਾਲ ਦੁੱਖ ਸਾਂਝਾ ਕੀਤਾ।

Check Also

“ਵਿਜ਼ਨ ਟੂ ਵੈਂਚਰ: ਟਰਨਿੰਗ ਇਨੋਵੇਟਿਵ ਆਈਡੀਆਜ਼ ਇਨਟੂ ਵੈਂਨਚਰਜ਼” ਵਿਸ਼ੇ `ਤੇ ਸੈਮੀਨਾਰ

ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਨੇ “ਵਿਜ਼ਨ ਟੂ ਵੈਂਚਰ: …