Saturday, December 21, 2024

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਵਲੋਂ 17 ਨਵੰਬਰ ਦੇ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ

ਸਮਰਾਲਾ, 14 ਨਵੰਬਰ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਅਤੇ ਟਰਾਂਸਕੋ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਵਲੋਂ 17 ਨਵੰਬਰ ਨੂੰ ਮੰਡਲ ਘੁਲਾਲ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਸਿਕੰਦਰ ਸਿੰਘ ਮੰਡਲ ਪ੍ਰਧਾਨ ਸਮਰਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਜਿਸ ਵਿੱਚ ਇੰਜ: ਭਰਪੂਰ ਸਿੰਘ ਮਾਂਗਟ ਸਰਕਲ ਪ੍ਰਧਾਨ ਉਚੇਚੇ ਤੌਰ ਤੇ ਪਹੁੰਚੇ।ਪ੍ਰੈਸ ਸਕੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਸਮਰਾਲਾ ਮੰਡਲ ਦੇ ਪੈਨਸ਼ਨਰਜ਼ ਜਿਨ੍ਹਾਂ ਔਰਤਾਂ ਦੀ ਜਨਮ ਮਿਤੀ 31-12-1950 ਅਤੇ ਪੁਰਸ਼ਾਂ ਦੀ 31-12-1948 ਤੱਕ ਹੈ, ਨੂੰ ਮੰਡਲ ਘੁਲਾਲ ਵਿਖੇ ਸਵੇਰੇ 10.00 ਵਜੇ 17 ਨਵੰਬਰ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ।ਸਨਮਾਨੇ ਜਾਣ ਵਾਲੇ ਆਪਣੀ ਜਨਮ ਮਿਤੀ ਦਾ ਸਬੂਤ ਨਾਲ ਲੈ ਕੇ ਆਉਣ।ਉਨਾਂ ਕਿਹਾ ਕਿ ਸਨਮਾਨ ਸਮਾਰੋਹ ਸਬੰਧੀ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ ਸਮਾਗਮ ਵਿੱਚ ਪੰਜਾਬ ਬਾਡੀ, ਸਰਕਲ ਕਮੇਟੀ ਦੇ ਇੱਕ ਇੱਕ ਨੁਮਾਇੰਦੇ ਨੂੰ ਵੀ ਹਾਜ਼ਰ ਹੋਣ ਲਈ ਬੇਨਤੀ ਕੀਤੀ ਗਈ ਹੈ।
ਮੀਟਿੰਗ ਵਿੱਚ ਸਿਕੰਦਰ ਸਿੰਘ ਪ੍ਰਧਾਨ ਤੋਂ ਇਲਾਵਾ ਇੰਜ. ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਇੰਜ. ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਰਜਿੰਦਰਪਾਲ ਵਡੇਰਾ ਡਿਪਟੀ ਸੀ.ਏ.ਓ, ਜਗਤਾਰ ਸਿੰਘ ਪ੍ਰੈਸ ਸਕੱਤਰ, ਜਸਵੰਤ ਸਿੰਘ ਢੰਡਾ, ਸੁਰਜੀਤ ਵਿਸ਼ਾਦ, ਇੰਜ. ਦਰਸ਼ਨ ਸਿੰਘ ਵਿੱਤ ਸਕੱਤਰ, ਪ੍ਰੇਮ ਚੰਦ ਭਲਾ ਲੋਕ, ਪ੍ਰੇਮ ਕੁਮਾਰ, ਮਹੇਸ਼ ਕੁਮਾਰ ਖਮਾਣੋਂ, ਗੁਰਦੇਵ ਸਿੰਘ ਖਮਾਣੋਂ, ਜਗਪਾਲ ਸਿੰਘ ਆਦਿ ਸ਼ਾਮਲ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …