Wednesday, April 24, 2024

ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿਖੇ ਜ਼ਿਲ੍ਹਾ ਜੇਤੂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

ਦੋ ਖਿਡਾਰਨਾਂ ਦੀ ਸਟੇਟ ਪੱਧਰੀ ਖੇਡਾਂ ਲਈ ਹੋਈ ਚੋਣ – ਮਾ. ਪੁਸ਼ਵਿੰਦਰ ਸਿੰਘ

ਸਮਰਾਲਾ, 14 ਨਵੰਬਰ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਜ਼ਿਲ੍ਹਾ ਲੁਧਿਆਣਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਸੰਪਨ ਹੋਈਆਂ।ਇਨ੍ਹਾਂ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਦੀਆਂ ਖਿਡਾਰਨਾਂ ਨੇ ਸਮਰਾਲਾ ਬਲਾਕ ਵਲੋਂ ਖੇਡਦੇ ਹੋਏ ਫੁੱਟਬਾਲ (ਲੜਕੀਆਂ) ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ।ਸਕੂਲ ਇੰਚਾਰਜ਼ ਪੁਸ਼ਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਫੁੱਟਬਾਲ (ਲੜਕੀਆਂ) ਲਈ ਸਕੂਲ ਦੀਆਂ ਦੋ ਵਿਦਿਆਰਥਣਾਂ ਗੁਰਵੀਰ ਕੌਰ ਅਤੇ ਹਰਸ਼ਦੀਪ ਕੌਰ ਦੀ ਸਟੇਟ ਪੱਧਰੀ ਖੇਡਾਂ ਲਈ ਚੋਣ ਹੋ ਗਈ।ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ‘ਤੇ ਸਕੂਲ ਪੁੱਜੀਆਂ ਇਨ੍ਹਾਂ ਵਿਦਿਆਰਥਣਾਂ ਦਾ ਇੱਕ ਸਾਦੇ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ।ਸੰਤੋਖ ਸਿੰਘ ਸਮਾਜਸੇਵੀ ਅਤੇ ਸੂਬੇਦਾਰ ਮੁਖਤਿਆਰ ਸਿੰਘ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ਤੇ ਪੁੱਜੇ।ਸਕੂਲ ਇੰਚਾਰਜ਼ ਪੁਸ਼ਵਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਨਾਮਨਾ ਖੱਟ ਰਹੇ ਹਨ।ਸਕੂਲ ਦੇ ਬੱਚਿਆਂ ਦੀ ਹੌਸਲਾ ਅਫਜ਼ਾਈ ਲਈ ਪਿੰਡ ਨਿਵਾਸੀ ਅਤੇ ਪ੍ਰਵਾਸੀ ਵੀਰ ਆਪਣਾ ਭਰਪੂਰ ਯੋਗਦਾਨ ਪਾਉਂਦੇ ਹਨ।ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸਟੇਟ ਪੱਧਰ ਦੀਆਂ ਖੇਡਾਂ ਵਿੱਚ ਕੋਟਾਲਾ ਸਕੂਲ ਦੀਆਂ ਵਿਦਿਆਰਥਣਾਂ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਅਤੇ ਪਿੰਡ ਦਾ ਨਾਂ ਉੱਚਾ ਕਰਨਗੀਆਂ।
ਇਸ ਮੌਕੇ ਸਕੂਲ ਅਧਿਆਪਕ ਮਾ. ਹਰਮੇਲ ਸਿੰਘ ਬਰਮ੍ਹਾ, ਮੈਡਮ ਬਿੰਦੂ, ਮੈਡਮ ਗੁਰਦੀਪ ਕੌਰ ਵੀ ਹਾਜ਼ਰ ਸਨ।ਅਖੀਰ ਸਕੂਲ ਆਏ ਮਹਿਮਾਨਾਂ ਦਾ ਸਕੂਲ ਇੰਚਾਰਜ਼ ਵਲੋਂ ਧੰਨਵਾਦ ਕੀਤਾ ਗਿਆ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …