ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧ ਰਹੇ ਹਨ।ਉਨ੍ਹਾਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ।
Check Also
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …