Monday, September 16, 2024

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਕਲਾ ਉਤਸਵ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵਿਖੇ ਕਰਵਾਏ ਗਏ ਕਲਾ ਉਤਸਵ-2023 ’ਚ ਆਪਣੀ ਕਾਬਲੀਅਤ ਦਾ ਮੁਜ਼ਾਹਰਾ ਕਰਕੇ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਬਾਰਵੀਂ ਦੀ ਵਿਦਿਆਥਣ ਗੁਰਨਾਜ਼ਪ੍ਰੀਤ ਕੌਰ ਨੇ ਪ੍ਰਾਰੰਪਰਿਕ ਲੋਕ-ਗਾਇਨ ਗਤੀਵਿਧੀ ’ਚ ਭਾਗ ਲਿਆ ਅਤੇ ਆਪਣੀ ਗਾਇਕੀ ਦਾ ਪ੍ਰਦਰਸ਼ਨ ਕਰ ਕੇ ਰਾਜ਼ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਉਨ੍ਹਾਂ ਨੇ ਵਿਦਿਆਰਥਣ ਗੁਰਨਾਜ਼ਪ੍ਰੀਤ ਕੌਰ ਅਤੇ ਅਧਿਆਪਕਾ ਸ੍ਰੀਮਤੀ ਹਰਲੀਨ ਕੌਰ ਨੂੰ ਵਧਾਈ ਦਿੰਦਿਆਂ ਇਸੇ ਤਰ੍ਹਾਂ ਸੰਗੀਤ ਦੇ ਖੇਤਰ ’ਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰ੍ਰਰਿਤ ਕੀਤਾ।

Check Also

ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …