Wednesday, December 25, 2024

ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅੰਤਰ ਹਾਊਸ ਕਵਿਤਾ ਮੁਕਾਬਲੇ ਕਰਵਾਏ

PPN2412201414

ਅੰਮ੍ਰਿਤਸਰ, ੨੪ ਦਸੰਬਰ (ਜਗਦੀਪ ਸਿੰਘ ਸ’ਗੂ) ੁ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸੀਨੀਅਰ ਵਿੰਗ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅੰਤਰ ਹਾਊਸ ਕਾਵਿੁਉਚਾਰਨ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਨਵਨੂਰ ਸਿੰਘ ਅਠੱਵੀਂੁਏ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਤੇ ਸਿਮਰਨਜੀਤ ਕੌਰ ਅੱਠਵੀਂੁਸੀ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ, ਪਲਕਰਨ ਕੌਰ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਤੇ ਅਮਰਾਜਦੀਪ ਕੌਰ ਸਾਹਿਬਜ਼ਾਦਾ ਫਤਹਿ ਸਿੰਘ ਹਾਊਸ ਨੇ ਦੂਜਾ, ਅਮਨਦੀਪ ਕੌਰ ਤੇ ਜਸ਼ਨਦੀਪ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਸਰਗੁਨਦੀਪ ਕੌਰ ਅੱਠਵੀਂੁਸੀ ਤੇ ਸਹਿਜ਼ਦੀਪ ਕੌਰ ਸੱਤਵੀਂੁਬੀ ਨੂੰ ਹੌਸਲਾ ਅਫਜਾਈ ਇਨਾਮ ਦਿੱਤਾ ਗਿਆ।ਇਸ ਮੌਕੇ ਡਾਇਰੈਕਟਰ ਐਜੂਕੇਸ਼ਨ/ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਇਤਹਾਸ ਤੇ ਚਾਨਣਾ ਪਾਇਆ ਤੇ ਵਿਦਿਆਰਥੀਆਂ ਨੂੰ ਗੁਰਬਾਣੀ ਪੜ੍ਹਨ ਤੇ ਸਿੱਖ ਸਿਧਾਤਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ।ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਪ੍ਰੇਰਣਾ ਲੈਣ ਲਈ ਕਿਹਾ।ਸ਼੍ਰੀਮਤੀ ਹਰਜੀਤ ਕੌਰ ਤੇ ਸ਼੍ਰੀਮਤੀ ਸੁਖਜੀਤ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ।ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਰਵਿੰਦਰ ਕੌਰ, ਅਧਿਆਪਕ ਸਾਹਿਬਾਨ ਤੇ ਵਿਦਿਆਰਥੀ ਹਾਜ਼ਰ ਸਨ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply