ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਕਾਲਜ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਖੇਤਰ ਸਬੰਧੀ ਪ੍ਰੈਕਟੀਕਲ ਜਾਣਕਾਰੀ ਪ੍ਰਦਾਨ ਕਰਨ ਲਈ ਚੰਡੀਗੜ੍ਹ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿਭਾਗ ਵਲੋਂ ਵਿਦਿਆਰਥੀਆਂ ਨੂੰ ‘ਦੀ ਟ੍ਰਿਬਿਊਨ’ ਅਤੇ ਡੇਲੀ ਪੋਸਟ ਚੈਨਲ ਦੇ ਦਫ਼ਤਰ ਦਾ ਦੌਰਾ ਕਰਵਾਇਆ ਗਿਆ।ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਦੌਰੇ ਦਾ ਮਕਸਦ ਪੱਤਰਕਾਰੀ ਦੇ ਵਿਦਿਆਰਥੀਆਂ ਨੂੰ ਪ੍ਰਿੰਟ ਦੇ ਨਾਲ-ਨਾਲ ਇਲੈਕਟ੍ਰਾਨਿਕ ਮੀਡੀਆ ਦੇ ਕੰਮਾਂ ਤੋਂ ਜਾਣੂ ਕਰਵਾਉਣਾ ਸੀ।
ਵਿਦਿਆਰਥੀਆਂ ਨੇ ਟ੍ਰਿਬਿਊਨ ਦੇ ਦਫ਼ਤਰ ਵਿਖੇ ਸਮੂਹ ਸਟਾਫ਼ ਨਾਲ ਗੱਲਬਾਤ ਕੀਤੀ।ਇਸ ਦੌਰਾਨ ਵਿਦਿਆਰਥੀਆਂ ਨੂੰ ਟ੍ਰਿਬਿਊਨ ਦੇ ਕਾਰਜਕਾਰੀ ਢਾਂਚੇ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ।ਉਨ੍ਹਾਂ ਨੂੰ ਅਖ਼ਬਾਰ ਦੀਆਂ ਨੀਤੀਆਂ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਸਬੰਧੀ ਜਾਣੂ ਕਰਵਾਉਂਦਿਆਂ ਪ੍ਰਿੰਟ ਮੀਡੀਆ ’ਚ ਕੈਰੀਅਰ ਦੀਆਂ ਸੰਭਾਵਨਾਵਾਂ ਬਾਰੇ ਮਾਰਗ ਦਰਸ਼ਕ ਕੀਤਾ ਗਿਆ।
ਵਿਭਾਗ ਮੁਖੀ ਡਾ. ਸਾਨੀਆ ਮਰਵਾਹਾ ਦੀ ਅਗਵਾਈ ਹੇਠ ਆਯੋਜਿਤ ਇਸ ਦੌਰੇ ਦੌਰਾਨ ਡੇਲੀ ਪੋਸਟ ਚੈਨਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਖ਼ਬਰਾਂ ਦੇ ਉਤਪਾਦਨ ਪ੍ਰਕ੍ਰਿਆ, ਖ਼ਬਰਾਂ ਨੂੰ ਕਿਵੇਂ ਸੰਪਾਦਿਤ ਤੇ ਮਾਡਲਿੰਗ ਬਣਾਇਆ ਜਾਂਦਾ ਅਤੇ ਗ੍ਰਾਫ਼ਿਕਸ ਅਤੇ ਐਨੀਮੇਸ਼ਨ ਰਾਹੀਂ ਖ਼ਬਰਾਂ ਨੂੰ ਅੰਤਿਮ ਰੂਪ-ਰੇਖਾ ਦੇਣ ਆਦਿ ਪ੍ਰੀਕ੍ਰਿਆ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ।ਡੇਲੀ ਪੋਸਟ ਚੈਨਲ ਦੇ ਦਫ਼ਤਰ ਵਿਖੇ ਵਿਦਿਆਰਥੀਆਂ ਨੇ ਉਤਪਾਦਨ ਦੀਆਂ ਬਾਰੀਕੀਆਂ ਬਾਰੇ ਗਿਆਨ ਹਾਸਲ ਕੀਤਾ।
ਇਸ ਮੌਕੇ ਡਾ. ਮਰਵਾਹਾ ਨੇ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਮੀਡੀਆ ਅਤੇ ਤਕਨਾਲੋਜੀ ਦੀ ਦੁਨੀਆ ’ਚ ਅਜਿਹੇ ਉਪਰਾਲੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਿਹਰਾ ਕਰਨ ’ਚ ਬਹੁਤ ਸਹਾਈ ਸਿੱਧ ਹੋਣਗੇ। ਇਸ ਮੌਕੇ ਪ੍ਰੋ: ਸੌਂਦਰਿਆ ਕੋਚਰ, ਪ੍ਰੋ: ਸੁਰਭੀ, ਪ੍ਰੋ: ਹੈਰੀ ਸਿੰਘ, ਪ੍ਰੋ: ਹਰਜੀਤ ਸਿੰਘ ਵੀ ਹਾਜ਼ਰ ਸਨ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …