Monday, July 8, 2024

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਮਨਾਈ ‘ਗਰੀਨ ਦੀਵਾਲੀ’

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ, ਰਣਜੀਤ ਐਵੀਨਿਊ ਵਿਖੇ ਰੌਸ਼ਨੀਆਂ ਦਾ ਤਿਉਹਾਰ ‘ਦੀਵਾਲੀ’ ਫੈਕਲਟੀ, ਸਟਾਫ ਅਤੇ ਵਿਦਿਆਰਥੀਆਂ ਵਲੋਂ ਗਰੀਨ ਦੀਵਾਲੀ ਨਾਲ ਮਨਾਈ ਗਈ।
ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਅੱਜਕਲ ਵਧ ਰਿਹਾ ਹਵਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਹਵਾ ਗੁਣਵਤਾ ਸੂਚਕ ਅੰਕ ਦਿਨ-ਬ-ਦਿਨ ਖਰਾਬ ਹੋਣ ਕਾਰਨ ਸਾਹ ਲੈਣ ’ਚ ਤਕਲੀਫ਼ ਅਤੇ ਹੋਰ ਸਿਹਤ ਸਮੱਸਿਆਵਾਂ ਵਧ ਰਹੀਆਂ ਹਨ।ਉਨ੍ਹਾਂ ਕਿਹਾ ਕਿ ਆਧੁਨਿਕੀਕਰਨ ਨੇ ਸਾਡੇ ਇਸ ਰਵਾਇਤੀ ਤਿਉਹਾਰ ਨੂੰ ਤਬਾਹ ਕਰ ਦਿੱਤਾ ਹੈ।ਪਟਾਕੇ ਚਲਾ ਕੇ ਅਸੀਂ ਦੂਸਰਿਆਂ ਦੀ ਜ਼ਿੰਦਗੀ ’ਚ ਰੌਸ਼ਨੀ ਨਹੀਂ ਫੈਲਾ ਰਹੇ, ਸਗੋਂ ਵਾਤਾਵਰਨ ’ਚ ਪ੍ਰਦੂਸ਼ਣ ਫੈਲਾ ਰਹੇ ਹਾਂ।ਉਨ੍ਹਾਂ ਵਿਦਿਆਰਥੀਆਂ ਨੂੰ ਇਕ ਜ਼ਿੰਮੇਵਾਰ ਇਨਸਾਨ ਵਜੋਂ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਸਾਫ਼-ਸੁਥਰੇ ਅਤੇ ਹਰੇ ਭਰੇ ਵਾਤਾਵਰਣ ਲਈ ਯਤਨਸ਼ੀਲ ਹੋਵੇ।
ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਮਿੱਟੀ ਦੇ ਦੀਵੇ ਜਗਾਉਣ ਦਾ ਉਦੇਸ਼ ਸੰਸਾਰ ’ਚ ਸ਼ਾਂਤੀ ਅਤੇ ਖੁਸ਼ਹਾਲੀ ਲਿਆਉਣਾ ਅਤੇ ਹਨੇਰੇ ਨੂੰ ਦੂਰ ਕਰਨਾ ਸੀ।ਵਿਦਿਆਰਥੀਆਂ ਨੇ ਹਰੀ ਦੀਵਾਲੀ ਦੀ ਥੀਮ ’ਤੇ ਰੰਗੋਲੀ, ਸਜਾਵਟੀ ਥਾਲੀਆਂ, ਸਜਾਵਟੀ ਦੀਵੇ ਅਤੇ ਕਾਰਡ ਮੇਕਿੰਗ ਦੇ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲਿਆ।ਡਾ. ਮੰਜ਼ੂ ਬਾਲਾ ਨੇ ਜੇਤੂਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਾਲਜ ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੇ ਮਿੱਟੀ ਦੇ ਦੀਵੇ ਜਗਾਏ ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …