Saturday, December 21, 2024

ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨ ਲਈ ਕਰੇਗੀ ਅਹਿਮ ਉਪਰਾਲੇ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) -ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਅਗਵਾਈ ਹੇਠ ਅੱਜ ਮੈਨੇਜਮੈਂਟ ਅਤੇ ਧਰਮ-ਪ੍ਰਚਾਰ ਕਮੇਟੀ ਵਲੋਂ ਦੀਵਾਨ ਸਕੂਲਾਂ ਦੇ ਧਾਰਮਿਕ ਅਧਿਆਪਕਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਤਰਲੋਚਨ ਸਿੰਘ, ਹਰਮਨਜੀਤ ਸਿੰਘ ਅਤੇ ਬੀਬੀ ਕਿਰਨਜੋਤ ਕੌਰ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਧਰਮ-ਪ੍ਰਚਾਰ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸੰਗੀਤ ਅਤੇ ਤੰਤੀ ਸਾਜ਼ਾਂ ਦੀ ਸਿਖਲਾਈ ਹਿੱਤ ਦੋ ਦਿਨਾਂ ਵਰਕਸ਼ਾਪ ਕਰਵਾਈ ਜਾਵੇਗੀ।ਜਿਸ ਤਹਿਤ ਦੀਵਾਨ ਸਕੂਲਾਂ ਵਿਚ ਗੁਰੂ ਸਾਹਿਬਾਨਾਂ ਦੁਆਰਾ ਅਪਣਾਏ ਅਤੇ ਪ੍ਰਚਾਰੇ ਤੰਤੀ ਸਾਜ਼ਾਂ ਨਾਲ ਪੁਰਾਤਨ ਕੀਰਤਨ ਪ੍ਰਰੰਪਰਾ ਨੂੰ ਸੁਰਜੀਤ ਕਰਨ ਦੇ ਖਾਸ ਯਤਨ ਕੀਤੇ ਜਾਣਗੇ।ਉਨਾਂ ਦੱਸਿਆ ਕਿ ਦੀਵਾਨ ਦੇ ਵਿਦਿਅਕ ਅਦਾਰਿਆਂ ਵਿੱਚ 11 ਦਸੰਬਰ ਤੋ ਸ਼ਹੀਦੀ ਪੰਦਰਵਾੜੇ ਤਹਿਤ ਧਾਰਮਿਕ ਵਿਦਵਾਨ ਅਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ, ਵੱਡੇ ਸਾਹਿਬਜ਼ਾਦਿਆਂ ਅਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕੁਰਬਾਨੀਆਂ ਭਰੇ ਲਾਸਾਨੀ ਇਤਿਹਾਸ ਬਾਬਤ ਜਾਣੂ ਕਰਵਾਉਣਗੇ ਅਤੇ ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਦਿਆਂ ਜਨਵਰੀ 2024 ਵਿੱਚ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੋਕੇ ਅੰਮ੍ਰਿਤ ਸੰਚਾਰ ਸਮਾਗਮ ਉਲੀਕੇ ਜਾਣਗੇ।ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਧਰਮ-ਪ੍ਰਚਾਰ ਕਮੇਟੀ ਵਲੋਂ ਦੀਵਾਨ ਸਕੂਲਾਂ ਵਿਚ ਸਿੱਖੀ-ਪ੍ਰਚਾਰ, ਪ੍ਰਸਾਰ ਪ੍ਰਚੰਡ ਕਰਨ ਹਿੱਤ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਮੀਟਿੰਗ ਵਿੱਚ ਪ੍ਰਧਾਨ ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪਿ੍ਰੰਸ, ਡਾ. ਜਸਵਿੰਦਰ ਕੌਰ ਮਾਹਲ ਅਤੇ ਵੱਡੀ ਗਿਣਤੀ ‘ਚ ਧਾਰਮਿਕ ਅਧਿਆਪਕ ਹਾਜ਼ਰ ਸਨ।

Check Also

“On The Spot painting Competition” of school students held at KT :Kalã Museum

Amritsar, December 20 (Punjab Post Bureau) – An “On The Spot painting Competition” of the …