Saturday, December 21, 2024

ਵਿਧਾਇਕ ਰਮਦਾਸ ਨੇ 19 ਆਂਗਨਵਾੜੀ ਵਰਕਰਾਂ ਤੇ ਹੈਲਪਰ੍ਰ ਨੂੰ ਵੰਡੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿੱਚ 37 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਨੋਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਹਜ਼ਾਰਾਂ ਕਰਮਚਾਰੀ ਰੈਗੂਲਰ ਕਰ ਦਿੱਤੇ ਹਨ ਅਤੇ ਭਵਿੱਖ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਡੇ ਮੌਕੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਹੁਣ ਵਿਦੇਸ਼ਾਂ ਵੱਲ ਜਾਣ ਨੂੰ ਘੱਟ ਤਰਜ਼ੀਹ ਦੇ ਰਹੇ ਹਨ।ਇਹ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਅਟਾਰੀ ਜਸਵਿੰਦਰ ਸਿੰਘ ਰਮਦਾਸ ਨੇ 19 ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁੱਕਤੀ ਪੱਤਰ ਵੰਡਣ ਮੌਕੇ ਕੀਤਾ।ਰਮਦਾਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਪ੍ਰਸਾਸ਼ਨ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਇੱਕ-ਇੱਕ ਕਰਕੇ ਹਰ ਵਾਅਦਾ ਪੂਰਾ ਕਰ ਰਹੇ ਹਨ।ਘਰਾਂ ਦੇ ਬਿਜਲੀ ਬਿੱਲ ਜੀਰੋ ਆ ਰਹੇ ਹਨ।ਉਨਾਂ ਨੇ ਕਿਹਾ ਕਿ ਜਿਹੜੀਆਂ ਵੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਨਿਰੋਲ ਮੈਰਿਟ ਦੇ ਅਧਾਰ ‘ਤੇ ਚੋਣ ਕੀਤੀ ਗਈ ਹੈ।
ਇਸ ਮੌਕੇ ਬੀ.ਡੀ.ਓ ਅਟਾਰੀ ਬਿਕਰਮਜੀਤ ਸਿੰਘ, ਜਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਦੀਪ ਕੌਰ, ਸੁਪਰਵਾਈਜ਼ਰ ਸ਼ਰਨਜੀਤ ਕੌਰ, ਗੁਰਦਿਆਲਾ ਸਿੰਘ, ਨਿਸ਼ਾਨ ਸਿੰਘ ਅਤੇ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।

Check Also

“On The Spot painting Competition” of school students held at KT :Kalã Museum

Amritsar, December 20 (Punjab Post Bureau) – An “On The Spot painting Competition” of the …