ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਅੱਜ ਅੰਮ੍ਰਿਤਸਰ ਦੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦਫ਼ਤਰ ਪੁੱਜੀ।ਜਿਥੇ ਦਫ਼ਤਰ ਦੇ ਸੁਪਰਡੈਂਟ ਸੁਖਬੀਰ ਸਿੰਘ ਨੇ ਰੈਲੀ ਦਾ ਸਵਾਗਤ ਕੀਤਾ।ਇਹ ਸਾਈਕਲ ਰੈਲੀ ਅੰਮ੍ਰਿਤਸਰ ਤੋਂ ਅਗਲੇ ਪੜ੍ਹਾਅ ਪੂਰੇ ਕਰਦੀ ਹੋਈ 7 ਦਸੰਬਰ 2023 ਨੂੰ ਝੰਡਾ ਦਿਵਸ ਮੌਕੇ ਵਾਪਸ ਰਾਜ ਭਵਨ ਚੰਡੀਗੜ੍ਹ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ।
ਸੁਪਰਡੈਂਟ ਸੁਖਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨ ਹਮੇਸ਼ਾਂ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋ ਕੇ ਦੇਸ਼ ਸੇਵਾ ਕਰਦੇ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਸਾਈਕਲ ਰੈਲੀ ਨੌਜਵਾਨਾਂ ਵਿੱਚ ਦੇਸ਼ ਭਗਤੀ ਪੈਦਾ ਕਰੇਗੀ ਅਤੇ ਉਨ੍ਹਾਂ ਨੂੰ ਸੁਰੱਖਿਆ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰੇਗੀ।ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਦੇਸ਼ ਦੀ ਰਾਖੀ ਲਈ ਸੈਨਿਕਾਂ ਵਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਸਣੇ, ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨਾ ਹੈ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੂਬਾ ਵਾਸੀਆਂ ਨੂੰ ਝੰਡਾ ਦਿਵਸ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਪ੍ਰੇਰਿਤ ਕਰਨਾ ਵੀ ਇਸ ਸਾਈਕਲ ਰੈਲੀ ਦਾ ਮਕਸਦ ਹੈ।
ਸੁਪਰਡੈਂਟ ਨੇ ਦੱਸਿਆ ਕਿ ਇਹ ਸਾਈਕਲ ਰੈਲੀ 16 ਨਵੰਬਰ 2023 ਨੂੰ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ਿਅਮ ਅੰਮ੍ਰਿਤਸਰ ਤੋਂ ਸਵੇਰੇ 10:00 ਵਜੇ ਬ੍ਰਿਗੇਡੀਅਰ ਹਰਚਰਨ ਸਿੰਘ ਵੀ.ਐਸ.ਐਮ ਅਰਜੁਨਾ ਅਵਾਰਡੀ ਵਲੋਂ ਹਰੀ ਝੰਡੀ ਦੇ ਕੇ ਤਰਨ ਤਾਰਨ ਲਈ ਰਵਾਨਾ ਕੀਤੀ ਜਾਵੇਗੀ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …