Thursday, December 26, 2024

ਕੈਬਨਿਟ ਮੰਤਰੀ ਈਟੀਓ ਨੇ ਵਿਸ਼ਵ ਕੱਪ ਸੈਮੀਫਾਈਨਲ ਦਾ ਲਾਈਵ ਕ੍ਰਿਕਟ ਮੈਚ ਲੋਕਾਂ ਨਾਲ ਮਿਲ ਕੇ ਦੇਖਿਆ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਕ੍ਰਿਕਟ ਵਰਲਡ ਕੱਪ 2023 ਦਾ ਭਾਰਤ ਬਨਾਮ ਨਿਊਜ਼ੀਲੈਂਡ ਦਾ ਪਹਿਲਾ ਸੈਮੀਫਾਈਨਲ ਮੈਚ ਜੰਡਿਆਲਾ ਗੁਰੂ ਦੀ ਦੁਸਹਿਰਾ ਗਰਾਊਂਡ ਵਿਖੇ ਕੈਬਿਨੈਟ ਮੰਤਰੀ ਹਰਭਜਨ ਸਿੰਘ ਨੇ ਸ਼ਹਿਰ ਵਾਸੀਆਂ ਨਾਲ ਮਿਲ ਦੇਖਿਆ ਗਿਆ।ਉਨ੍ਹਾਂ ਪ੍ਰੋਗਰਾਮ ਦਾ ਆਯੋਜਨ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਉਪਰਾਲਾ ਕੀਤਾ ।
ਈ.ਟੀ.ਓ ਨੇ ਦੱਸਿਆ ਕਿ ਅੱਜ ਭਾਰਤ ਨੂੰ 4 ਸਾਲ ਬਾਅਦ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਨਾਲ ਬਰਾਬਰੀ ਕਰਨ ਦਾ ਮੌਕਾ ਮਿਲੇਗਾ।ਵਿਸ਼ਵ ਕੱਪ ਵਿੱਚ ਨਿਊਜ਼ੀਲੈਂਡ ਨੇ ਭਾਰਤ ਨਾਲ 9 ਮੈਚ ਖੇਡੇ ਹਨ, ਜਿਸ ਵਿੱਚ ਭਾਰਤ ਨੇ 4 ਵਾਰ ਅਤੇ ਨਿਊਜ਼ੀਲੈਂਡ ਨੇ 5 ਵਾਰ ਜਿੱਤ ਦਰਜ਼ ਕੀਤੀ ਹੈ।ਉਨ੍ਹਾਂ ਨੂੰ ਆਸ ਹੈ ਕਿ ਇਸ ਵਾਰ ਵੀ ਭਾਰਤ ਹੀ ਜਿੱਤੇਗਾ।’ਆਪ’ ਆਗੂ ਸਰਬਜੀਤ ਸਿੰਘ ਡਿੰਪੀ, ਨਰੇਸ਼ ਪਾਠਕ ਉਨ੍ਹਾਂ ਦੇ ਨਾਲ ਹਨ।
ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਦੀਪ ਮੰਡੀ ਸੂਬੇਦਾਰ ਸ਼ਿਣਖ ਸਿੰਘ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਡੀ.ਐਸ.ਪੀ ਸੁੱਚਾ ਸਿੰਘ, ਸੁਨੈਨਾ ਰੰਧਾਵਾ, ਸੰਤੋਖ ਸਿੰਘ ਤੇ ਹੋਰ ਹਾਜ਼ਰ ਸਨ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …