ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਜਿ਼ਲ੍ਹਾ ਸੰਗਰੂਰ ਦੇ ਸਾਰੇ ਬਲਾਕਾਂ ਦੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਜੀ.ਟੀ.ਬੀ ਸਕੂਲ ਬਰੜਵਾਲ ਧੂਰੀ ਵਿਖੇ ਹੋਈਆਂ।ਇਸ ਵਿੱਚ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਚੌਥੀ ਜਮਾਤ ਦੇ ਵਿਦਿਆਰਥੀ ਗੁਰਮਨਜੋਤ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੌਲਾ ਸਿੰਘ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਬਲਾਕ ਚੀਮਾਂ ਵਲੋਂ ਸ਼ਤਰੰਜ ਵਿੱਚ ਭਾਗ ਲਿਆ। ਇਨ੍ਹਾਂ ਵਿਦਿਆਰਥੀਆਂ ਨੇ ਸਾਰੇ ਬਲਾਕਾਂ ਨੂੰ ਹਰਾ ਕੇ ਜਿਲ੍ਹਾ ਸੰਗਰੂਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਪੰਜਾਬ ਪੱਧਰੀ ਮੁਕਾਬਲੇ ਲਈ ਕੁਆਲੀਫਾਈ ਕੀਤਾ।ਸਕੂਲ ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਕਿ ਗੁਰਮਨਜੋਤ ਨੇ ਪ੍ਰਾਇਮਰੀ ਖੇਡਾਂ ਵਿੱਚ ਜਿਲਾ ਪੱਧਰੀ ਖੇਡਾਂ ‘ਚ ਚੈਸ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਪ੍ਰਾਪਤ ਕਰਕੇ ਅਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ।ਬੱਚੇ ਦੀ ਇਸ ਪ੍ਰਾਪਤੀ ‘ਤੇ ਸਕੂਲ ਮੈਨੇਜਮੈਂਟ ਵਲੋਂ ਹਾਰ ਪਾ ਕੇ ਉਸ ਦਾ ਸਵਾਗਤ ਕੀਤਾ ਗਿਆ।ਉਨਾਂ ਨੇ ਕੋਚ ਅਮਰਦੀਪ ਸਿੰਘ, ਰੁਪਿੰਦਰ ਸਿੰਘ, ਪਿਰਥੀਪਾਲ ਸਿੰਘ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …