ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਵਲੋਂ ‘ਪੰਜਾਬ ਅਗੇਂਸਟ ਡਰੱਗ ਐਡਿਕਸ਼ਨ-ਏ ਲੀਗਲ ਸਰਵਿਸਿਜ਼ ਇਨੀਸ਼ੀਏਟਿਵ’ ਮੁਹਿੰਮ ਤਹਿਤ ਰੈਲੀ ਕੱਢੀ ਗਈ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿਦਿਆਰਥੀਆਂ ਵਲੋਂ ਉਕਤ ਮੁਹਿੰਮ ਤਹਿਤ ਕਾਲਜ ਤੋਂ ਲਾਭ ਨਗਰ ਰਾਮ ਤੀਰਥ ਰੋਡ ਤਕ ਰੈਲੀ ਕੱਢੀ ਗਈ।
ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ ਦੇ ਲੀਗਲ ਏਡ ਕਲੀਨਿਕ ਵਲੋਂ ਨਸ਼ਾਖੋਰੀ ਦੇ ਖਾਤਮੇ ਲਈ ਕਾਨੂੰਨੀ ਸੇਵਾਵਾਂ ਦੀ ਪਹਿਲਕਦਮੀ ਸਬੰਧੀ ਇਹ ਉਪਰਾਲਾ ਕੀਤਾ ਗਿਆ।ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਅਤੇ ਆਮ ਲੋਕਾਂ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਦੇਸ਼ ਦੇ ਕਾਨੂਨਾਂ ਬਾਰੇ ਜਾਗਰੂਕ ਕਰਨਾ ਸੀ।ਇਸ ਰੈਲੀ ਵਿੱਚ ਮੌਕੇ ਕਲੀਨਿਕ ਇੰਚਾਰਜ਼ ਡਾ. ਸੀਮਾ ਰਾਣੀ, ਪ੍ਰੋ. ਸੁਗਮ ਅਤੇ ਪ੍ਰੋ. ਹੇਮਾ ਸਿੰਘ ਤੇ ਵਿਦਿਆਰਥੀ ਸ਼ਾਮਲ ਸਨ।
Check Also
ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਦੇ …