ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਤੈਰਾਕੀ ਦੇ
ਮੁਕਾਬਲਿਆਂ ’ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੋਨੇ, ਚਾਂਦੀ ਅਤੇ ਤਾਂਬੇ ਦਾ ਤਗਮਾ ਹਾਸਲ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਵਿਦਿਆਰਥਣ ਲਵਲੀਨ ਕੌਰ ਅਤੇ ਇਕਰੂਪ ਸਿੰਘ ਨੇ ਫ਼੍ਰੀ ਸਟਾਈਲ ਈਵੈਂਟ ’ਚ ਪਹਿਲਾ ਅਤੇ ਅਰਸ਼ਦ ਤੰਗਾਲਾ ਨੇ ਫ੍ਰੀ ਸਟਾਈਲ ਈਵੈਂਟ ’ਚ ਤੀਜਾ ਸਥਾਨ ਹਾਸਲ ਕੀਤਾ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਮੁਕਾਬਲਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ।ਜਿਸ ਉਪਰੰਤ ਲਵਲੀਨ ਕੌਰ ਅਤੇ ਇਕਰੂਪ ਸਿੰਘ ਸਟੇਟ ਪੱਧਰ ’ਤੇ ਹੋਣ ਵਾਲੇ ਮੁਕਾਬਲੇ ਲਈ ਚੁਣੇ ਗਏ ਹਨ।
ਇਸ ਮੌਕੇ ਗਿੱਲ ਨੇ ਵਿਦਿਆਰਥੀਆਂ ਦੀ ਜਿਤ ਦਾ ਸਿਹਰਾ ਡੀ.ਪੀ.ਈ ਗੁਰਪ੍ਰੀਤ ਸਿੰਘ ਅਤੇ ਕੋਚ ਵਿਨੋਦ ਸਾਗਵਾਂਨ ਨੂੰ ਦਿੰਦਿਆਂ ਉਨ੍ਹਾਂ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media