ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ਮਨਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।ਉਨਾਂ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਤੀ ਲਈ ਸਾਡੇ ਵੱਡੇਰਿਆਂ ਨੇ ਅਨੇਕਾਂ ਸ਼ਹਾਦਤਾਂ ਦਿੱਤੀਆਂ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫਤਾਂ ਸਮੇਂ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਪੰਥ ਦੀ ਇਸ ਸਿਰਮੌਰ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਦਿਆਂ ਸੰਸਥਾ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਾ ਸਮੇਂ ਦੀ ਵੱਡੀ ਲੋੜ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਵੀ ਦਿੱਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਚਲੀ ਲਹਿਰ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬਨ੍ਹਿਆ ਸੀ।ਉਨ੍ਹਾਂ ਸੰਸਥਾ ਖਿਲਾਫ਼ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਢੁੱਕਵਾਂ ਜਵਾਬ ਦੇਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਅਜਾਇਬ ਸਿੰਘ ਅਭਿਆਸੀ, ਫੈਡਰੇਸ਼ਨ ਆਗੂ ਜਸਬੀਰ ਸਿੰਘ ਘੁੰਮਣ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਜਸਵਿੰਦਰ ਸਿੰਘ ਜੱਸੀ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮੈਨੇਜਰ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …