ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ
ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਨੇਕਾਂ ਸਿੱਖਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਇਸ ਸਿੱਖ ਸੰਸਥਾ ਦਾ ਇਤਿਹਾਸ ਸ਼ਾਨਾਮੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਇਕ ਸਦੀ ਦੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਸਾਹਿਬਾਨ ਦੇ ਬੇਹਤਰ ਪ੍ਰਬੰਧਾਂ ਲਈ ਜ਼ੁੰਮੇਵਾਰੀ ਨਿਭਾਈ, ਉਥੇ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਿੱਖਿਆ ਅਤੇ ਮੈਡੀਕਲ ਸੇਵਾਵਾਂ ਵਿਚ ਵੀ ਜ਼ਿਕਰਯੋਗ ਕਾਰਜ਼ ਕੀਤੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫ਼ਤਾਂ ਸਮੇਂ ਨਿਭਾਈਆਂ ਸੇਵਾਵਾਂ ਦੀ ਪੂਰੀ ਦੁਨੀਆਂ ਵਿਚ ਚਰਚਾ ਹੋਈ। ਉਨ੍ਹਾਂ ਸਮੂਹ ਸਿੱਖ ਪੰਥ ਨੂੰ ਆਪਣੀ ਇਸ ਮਹਾਨ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਵੀ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media