Saturday, July 27, 2024

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 21 ਅਤੇ 22 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ 21 ਅਤੇ 22 ਨਵੰਬਰ 2023 ਨੂੰ ਹੋਵੇਗੀ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਸ ਸਾਲ ਪੂਰੇ ਭਾਰਤ ਦੇ ਸਕੂਲਾਂ/ਕਾਲਜਾਂ ਦੇ ਤਕਰੀਬਨ 50 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਲਈ ਦਾਖ਼ਲਾ ਪ੍ਰਾਪਤ ਕੀਤਾ ਹੈ।ਦੇਸ਼ ਭਰ ਵਿਚ ਦਰਜਾ ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ 21 ਅਤੇ 22 ਨਵੰਬਰ 2023 ਨੂੰ ਹੋ ਰਹੀ ਹੈ, ਜਿਸ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੈਂਟਰ ਨਿਰਧਾਰਤ ਕਰਕੇ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਕਾਹਲਵਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ, ਰੋਲ ਨੰਬਰ/ਡੇਟਸ਼ੀਟ ਨਾ ਮਿਲਣ ਦੀ ਸੂਰਤ ਵਿਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਵੱਲੋਂ ਦਫ਼ਤਰ ਦੇ ਨੰਬਰ 0183-2553956,57,58 ਐਕਸਟੈਨਸ਼ਨ 305 ਅਤੇ ਮੋਬਾਈਲ ਨੰ: 99142-41138, 62841-17221 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …