ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਲੋਂ ਖ਼ਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ
ਬਰੈਸਟ ਕੈਂਸਰ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਮੈਡੀਕਲ ਸਰਜੀਕਲ ਵਿਭਾਗ ਦੇ ਹੋਰਨਾਂ ਅਧਿਆਪਕਾਂ ਡਾ. ਤਰਨਦੀਪ ਕੌਰ (ਐਸੋਸੀਏਟ ਪ੍ਰੋਫੈਸਰ), ਅਸਿਸਟੈਂਟ ਪ੍ਰੋਫੈਸਰ ਡਾ. ਭਾਵਨਾ ਗੁਪਤਾ, ਰਵਨੀਤ ਕੌਰ, ਜਸਮੀਤ ਕੌਰ, ਕਲੀਨੀਕਲ ਇਨਸਟਰਕਟਰ ਵੰਦਨਾ, ਅਵਨੀਤ ਕੌਰ ਸਮੇਤ ਵਿਸ਼ਵ ਬਰੈਸਟ ਕੈਂਸਰ ਮਾਹ ਨੂੰ ਸਮਰਪਿਤ ਪ੍ਰੋਗਰਾਮ ’ਚ ਹਿੱਸਾ ਲਿਆ।
ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਲੋਕਾਂ ’ਚ ਛਾਤੀ ਦੇ ਕੈਂਸਰ ਦੀ ਜਾਗਰੂਕਤਾ ਲਈ ਹਰ ਸਾਲ ਬਰੈਸਟ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ‘ਇਕੱਲਿਆਂ ਨਾ ਕਰੋ ਬਰੈਸਟ ਕੈਂਸਰ ਦਾ ਸਾਮਨਾ’ ਵਿਸ਼ੇ ਨੂੰ ਮੁੱਖ ਰੱਖਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਵਿਦਿਆਰਥਣਾਂ ਨੂੰ ਛਾਤੀ ਦੇ ਕੈਂਸਰ ਸਬੰਧੀ ਲੱਛਣਾਂ ਅਤੇ ਇਲਾਜ਼ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ। ਪ੍ਰਿੰ: ਨਾਗਪਾਲ ਨੇ ਵੀ ਛਾਤੀ ਦੇ ਕੈਂਸਰ ਦੀ ਜਾਗਰੂਕਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਕਾਲਜ ਵਿਦਿਆਰਥੀਆ ਵਲੋਂ ਨਾਟਕ ਅਤੇ ਪੋਸਟਰ ਪ੍ਰਦਰਸ਼ਨੀ ਵੀ ਲਗਾਈ ਗਈ।ਐਮ.ਐਸ.ਈ ਦੇ ਵਿਦਿਆਰਥੀਆਂ ਨੇ ਬਰੈਸਟ ਕੈਂਸਰ ਦੀ ਜਾਂਚ ਅਤੇ ਲੱਛਣਾਂ ਬਾਰੇ ਸਕੂਲ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ।ਇਸ ਉਪਰੰਤ ਵਿਦਿਆਰਥੀਆਂ ਨੇ ਮਿਲ ਕੇ ਕਾਲਜ ’ਚ ਜਾਗਰੂਕਤਾ ਸਬੰਧੀ ਰੈਲੀ ਵੀ ਕੱਢੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media