Saturday, July 27, 2024

ਖ਼ਾਲਸਾ ਕਾਲਜ ਵਿਖੇ 7-ਰੋਜ਼ਾ ਟੂਰਨਾਮੈਂਟ ’ਚ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 7 ਰੋਜ਼ਾ ਵੱਖ-ਵੱਖ ਖੇਡ ਮੁਕਾਬਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇੰਨ੍ਹਾਂ ਮੁਕਾਬਲਿਆਂ ’ਚ ਖ਼ਾਲਸਾ ਸੰਸਥਾਵਾਂ ਦਰਮਿਆਨ ਕਿ੍ਰਕਿਟ, ਬਾਸਕਟਬਾਲ, ਬੈਡਮਿੰਟਨ, ਵਾਲੀਵਾਲ, ਟੱਗ-ਆਫ-ਵਾਰ ਅਤੇ ਅਥਲੈਟਿਕਸ ਆਦਿ ਨੂੰ ਮੁੱਖ ਰੂਪ ’ਚ ਸ਼ਾਮਿਲ ਕੀਤਾ ਗਿਆ।ਉਕਤ 7 ਰੋਜ਼ਾ ਦੀਵਾਲੀ ਟੂਰਨਾਮੈਂਟ ’ਚ ਗੁਰੂ ਨਾਨਕ ਦੇਵ ਯੁਨੀਵਰਸਿਟੀ ਡਾਇਰੈਕਟਰ ਸਪੋਰਟਸ ਕੰਵਰ ਮਨਦੀਪ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡਾ. ਮਹਿਲ ਸਿੰਘ ਨੇ ਆਏ ਮਹਿਮਾਨਾਂ ਅਤੇ ਬਾਹਰੀ ਟੀਮਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੇਜਮੈਂਟ ਦੀ ਦੂਰ ਅੰਦੇਸ਼ੀ ਸਦਕਾ ਕਾਲਜ ਚੰਗੇ ਖਿਡਾਰੀਆਂ ਨੂੰ ਹੋਸਟਲ ਰਿਹਾਇਸ਼, ਪੜਾਈ ਦੀ ਫ਼ੀਸ ਅਤੇ ਫੂਡ ਫ੍ਰੀ ਮੁਹੱਈਆ ਕਰਵਾਉਂਦਾ ਹੈ, ਜਿਸ ਦਾ ਖਿਡਾਰੀ ਵੱਡੇ ਪੱਧਰ ’ਤੇ ਲਾਭ ਲੈ ਰਹੇ ਹਨ।ਉਨ੍ਹਾਂ ਕਿਹਾ ਕਿ ਕਾਲਜ ਵਿਖੇ ਦੀਵਾਲੀ ਨੂੰ ਸਮਰਪਿਤ ਉਕਤ ਖੇਡ ਮੁਕਾਬਲੇ ਕਰਵਾਏ ਗਏ ਸਨ।ਢਿੱਲੋਂ ਨੇ ਵਿਦਿਆਰਥੀਆਂ ਨੂੰ ਮਿਲਵਰਤਣ ਦੀ ਭਾਵਨਾ ਨਾਲ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ’ਚ ਖੇਡਾਂ ਅਹਿਮ ਯੋਗਦਾਨ ਪਾਉਂਦਿਆਂ ਹਨ।ਉਨ੍ਹਾਂ ਕਿਹਾ ਕਿ ਖੇਡਾਂ ’ਚ ਸਰੀਰਿਕ ਤੰਦਰੁਸਤੀ ਪ੍ਰਦਾਨ ਕਰਨ ਨਾਲ ਬੱਚਿਆਂ ਦੇ ਭਵਿੱਖ ਨੂੰ ਵੀ ਸੰਵਾਰਨ ’ਚ ਆਪਣਾ ਅਹਿਮ ਰੋਲ ਅਦਾ ਕਰਦੀਆਂ ਹਨ।
ਡਾ. ਮਹਿਲ ਸਿੰਘ ਨੇ ਕਿਹਾ ਕਿ ਉਕਤ ਮੁਕਾਬਲਿਆਂ ਦੌਰਾਨ ਬਾਸਕਟਬਾਲ (ਲੜਕਿਆਂ) ਦੇ ਮੁਕਾਬਲੇ ’ਚ ਖ਼ਾਲਸਾ ਕਾਲਜ ਅੰਮ੍ਰਿਤਸਰ ਜੇਤੂ ਰਿਹਾ।ਜਦਕਿ ਖ਼ਾਲਸਾ ਕਾਲਜ ਆਫ ਵੈਟਨਰੀ ਸਾਇੰਸ ਫਸਟ ਰਨਰਅੱਪ ਅਤੇ ਖ਼ਾਲਸਾ ਕਾਲਜ ਆਫ ਫਾਰਮੇਸੀ ਸੈਕਿੰਡ ਰਨਰਅੱਪ ਰਹੇ।ਬਾਸਕਟਬਾਲ (ਲੜਕੀਆਂ) ਦੇ ਮੁਕਾਬਲੇ ’ਚ ਖ਼ਾਲਸਾ ਕਾਲਜ ਆਫ ਫਿਜੀਕਲ ਐਜੂਕੇਸ਼ਨ ਜੇਤੂ ਰਿਹਾ, ਜਦਕਿ ਖ਼ਾਲਸਾ ਕਾਲਜ ਫਾਰ ਵਿਮਨ ਫਸਟ ਰਨਰਅੱਪ ਅਤੇ ਖ਼ਾਲਸਾ ਕਾਲਜ ਆਫ ਵੈਟਨਰੀ ਸਾਇੰਸ ਸੈਕਿੰਡ ਰਨਰਅੱਪ ਰਿਹਾ।ਬੈਡਮਿੰਟਨ ਦੇ ਮੁਕਾਬਲਿਆਂ ’ਚ ਲੜਕਿਆਂ ਦੀਆਂ ਟੀਮਾਂ ’ਚੋਂ ਖ਼ਾਲਸਾ ਕਾਲਜ ਜੇਤੂ ਰਿਹਾ, ਜਦਕਿ ਖ਼ਾਲਸਾ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਫਸਟ ਰਨਰਅੱਪ ਰਿਹਾ ਅਤੇ ਖ਼ਾਲਸਾ ਕਾਲਜ ਆਫ ਨਰਸਿੰਗ ਸੈਕਿੰਡ ਰਨਰਅੱਪ ਰਿਹਾ।ਇਸੇ ਤਰ੍ਹਾਂ ਬੈਡਮਿੰਟਨ ਲੜਕੀਆਂ ’ਚੋਂ ਖ਼ਾਲਸਾ ਕਾਲਜ ਆਫ਼ ਵੈਟਨਰੀ ਸਾਇੰਸ ਜੇਤੂ ਰਿਹਾ, ਜਦਕਿ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਫ਼ਸਟ ਰਨਰਅੱਪ ਅਤੇ ਖ਼ਾਲਸਾ ਕਾਲਜ ਆਫ਼ ਫਿਜੀਕਲ ਅੇਜੂਕੇਸ਼ਨ ਸੈਕਿੰਡ ਰਨਰਅੱਪ ਰਿਹਾ।
ਇਨ੍ਹਾਂ ਮੁਕਾਬਲਿਆਂ ’ਚ ਵਾਲੀਵਾਲ (ਲੜਕਿਆਂ) ’ਚੋਂ ਖ਼ਾਲਸਾ ਕਾਲਜ ਜੇਤੂ ਰਿਹਾ, ਖ਼ਾਲਸਾ ਕਾਲਜ, ਮੋਹਾਲੀ ਫਸਟ ਰਨਰਅੱਪ ਅਤੇ ਖ਼ਾਲਸਾ ਕਾਲਜ ਆਫ ਫਾਰਮੇਸੀ ਸੈਕਿੰਡ ਰਨਰਅੱਪ ਰਿਹਾ। ਕਿ੍ਰਕੇਟ ਲੜਕਿਆਂ ਦੇ ਮੁਕਾਬਲੇ ’ਚ ਖ਼ਾਲਸਾ ਕਾਲਜ ਜੇਤੂ ਰਿਹਾ, ਜਦੋਂ ਕਿ ਖ਼ਾਲਸਾ ਕਾਲਜ ਆਫ ਫਿਜੀਕਲ ਐਜੂਕੇਸ਼ਨ ਫਸਟ ਰਨਰਅੱਪ ਅਤੇ ਖ਼ਾਲਸਾ ਕਾਲਜ ਮੋਹਾਲੀ ਸੈਕਿੰਡ ਰਨਰਅੱਪ ਰਹੇ।
ਢਿੱਲੋਂ ਤੇ ਡਾ. ਮਹਿਲ ਸਿੰਘ ਨਾਲ ਮਿਲ ਕੇ ਜੇਤੂ ਟੀਮਾਂ ਨੂੰ ਟਰਾਫ਼ੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਕਾਲਜ ਦੇ ਸਪੋਰਟਸ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ ਨੇ ਕਿਹਾ ਕਿ ਇਹ ਦੀਵਾਲੀ ਟੂਰਨਾਮੈਂਟ ਖ਼ਾਲਸਾ ਕਾਲਜ ਦੀ ਵੱਖਰੀ ਪਹਿਚਾਣ ਬਣ ਚੁੱਕਾ ਹੈ।
ਇਸ ਮੌਕੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਆਦਿ ਤੋਂ ਇਲਾਵਾ ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ’ਚ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …