ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਹੋਣ ਵਾਲੇ
ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦੇ ਮਾਧਿਅਮ ਰਾਹੀਂ ਜਿਥੇ ਕਈ ਦੇਸ਼ਾਂ ਵਿੱਚ ਉਦਯੋਗਿਕ ਸੰਬੰਧ ਮਜ਼ਬੂਤ ਹੋਣਗੇ, ਉਥੇ ਹੀ ਉਦਯੋਗ ਜਗਤ ਦੇ ਖੇਤਰ ‘ਚ ਅੰਮ੍ਰਿਤਸਰ ਦਾ ਗ੍ਰਾਫ ਵੀ ਵਧੇਗਾ।ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ 7 ਤੋਂ 11 ਦਸੰਬਰ 2023 ਤੱਕ ਕਰਵਾਏ ਜਾਣ ਵਾਲੇ ਪਾਈਟੈਕਸ ਮੇਲੇ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਉਨਾਂ ਕਿਹਾ ਕਿ ਬੇਸ਼ਕ ਇਹ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਕਰਵਾਏ ਜਾਂਦੇ ਇਸ ਪ੍ਰੋਗਰਾਮ ਦੀ ਮੇਜਬਾਨੀ ਸਾਡੀ ਜਿੰਮੇਵਾਰੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ 16 ਸਾਲਾਂ ਦੇ ਦੌਰਾਨ ਪਾਈਟੈਕਸ ਨੇ ਪੰਜਾਬ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਆਪਣੀ ਇੱਕ ਅਲੱਗ ਪਹਿਚਾਣ ਬਣਾਈ ਹੈ।ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦੇ ਕਨਵੀਨਰ ਜੈਦੀਪ ਸਿੰਘ ਨੇ ਦੱਸਿਆ ਕਿ ਮੇਲੇ ਵਿੱਚ ਰਾਸ਼ਟਰੀ, ਅੰਤਰਰਾਸ਼ਟਰੀ ਪੱਧਰ ਦੇ ਉਦਯੋਗਾਂ ਦੇ ਇਲਾਵਾ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਸੰਸਥਾਵਾਂ ਕਰੀਬ 01 ਹਜ਼ਾਰ ਸਕੇਯਰ ਮੀਟਰ ਵਿੱਚ ਕਰੀਬ 500 ਸਟਾਲ ਲਗਾਏ ਜਾਣਗੇ।
ਇਸ ਮੀਟਿੰਗ ਵਿੱਚ ਜੀ.ਐਮ ਇੰਡਸਟਰੀ ਇੰਦਰਜੀਤ ਸਿੰਘ, ਰੋਹਿਤ ਮਹਿੰਦਰੂ, ਹਰਦੀਪ ਸਿੰਘ, ਭਾਰਤੀ ਸੂਦ, ਮੋਹਿਤ ਵਾਲੀਆ, ਸੁਮਿਤ ਕੁਮਾਰ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media