
ਅੰਮ੍ਰਿਤਸਰ, 21 ਮਾਰਚ (ਨਰਿੰਦਰ ਪਾਲ ਸਿੰਘ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪਾਰਟੀ ਦੇ ਅੰਮਿਤਸਰ ਲੋਕ ਸਭਾ ਸੀਟ ਲਈ ਉਮੀਦਵਾਰ ਹੋਣਗੇ ।ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈ ਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਨੂੰ ਹਰੀ ਝੰਡੀ ਦੇ ਦਿੱਤੀ ਹੈ ।ਭਾਜਪਾ ਵਲੋਂ ਅੰਮ੍ਰਿਤਸਰ ਤੋਂ ਸ੍ਰੀ ਅਰੁਣ ਜੇਤਲੀ ਨੂੰ ਮੈਦਾ ਵਿਚ ਉਤਾਰੇ ਜਾਣ ਬਾਅਦ ਹੀ ਇਹ ਚਰਚਾ ਸ਼ੁਰੂ ਹੋਈ ਸੀ ਕਿ ਇਸ ਵਾਰ ਅੰਮਿਰਤਸਰ ਲੋਕ ਸਭਾ ਸੀਟ ਲਈ ਵੀ ਕਿਸੇ ਕਦਾਵਰ ਆਗੂ ਨੂੰ ਮੈਦਾਨ ਵਿਚ ਲਿਆਏਗੀ ਤੇ ਦੋ ਕੁ ਦਿਨ ਤੋਂ ਚਲ ਰਹੀ ਚਰਚਾ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਸਪਸ਼ਟ ਕਰ ਦਿੱਤਾ ਗਿਆ ਹੈ ।ਅੰਮਿਰਤਸਰ ਵਿਧਾਨ ਸਭਾ ਹਲਕਾ ਪੱਛਮੀ ਤੋਂ ਕਾਂਗਰਸੀ ਵਿਧਾਇਕ ਡਾ: ਰਾਜ ਕੁਮਾਰ ਨੇ ਕੈਪਟਨ ਦੇ ਨਾਮ ਦਾ ਅਧਿਕਾਰਤ ਤੌਰ ਤੇ ਐਲਾਨ ਕਰਨ ਲਈ 22 ਮਾਰਚ ਨੂੰ ਸਵੇਰੇ 11-00ਵਜੇ ਪ੍ਰੈਸ ਕਾਨਫਰੰਸ ਵੀ ਬੁਲਾ ਲਈ ਹੈ ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media