Thursday, May 29, 2025
Breaking News

ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ 24 ਲੱਖ ਤੋਂ ਵੱਧ ਦੇ ਜ਼ੁਰਮਾਨੇ ਪਾਏ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਰੁਝਾਨ ਨੂੰ ਮੁਕੰਮਲ ਤੌਰ ‘ਤੇ ਬੰਦ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠਾਂ ਟੀਮਾਂ ਅਜੇ ਵੀ ਲਗਾਤਾਰ ਸਰਗਰਮ ਹਨ ਅਤੇ ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 2432500/- ਰੁਪਏ ਦਾ ਜ਼ੁਰਮਾਨਾ ਕੀਤਾ ਜਾ ਚੁੱਕਾ ਹੈ।ਟੀਮਾਂ ਨੂੰ ਲਗਾਤਾਰ ਅੱਗ ਲੱਗਣ ਵਾਲੇ ਖੇਤਾਂ ਤੱਕ ਪਹੁੰਚ ਕਰਨ ਦੀਆਂ ਹਦਾਇਤਾਂ ਹਨ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਹਰੇਕ ਥਾਣਾ ਮੁਖੀ ਵੀ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ਉਤੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕਰ ਰਿਹਾ ਹੈ।
ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਹੁਣ ਤੱਕ ਸਾਡੀਆਂ ਟੀਮਾਂ ਨੂੰ ਜਿੰਨੀਆਂ ਵੀ ਥਾਵਾਂ ’ਤੇ ਅੱਗ ਲੱਗਣ ਦੀ ਸੂਚਨਾ ਉਪਗ੍ਰਹਿ ਰਾਹੀਂ ਮਿਲੀ ਸੀ।ਉਸ ਦੀ ਪੁਸ਼ਟੀ ਹੋਈ ਹੈ ਤੇ ਉਥੇ ਕਾਰਵਾਈ ਕੀਤੀ ਗਈ ਹੈ।ਕਿਸਾਨਾਂ ਨੂੰ ਕਰੀਬ 24 ਲੱਖ ਰੁਪਏ ਤੋਂ ਵੱਧ ਜ਼ੁਰਮਾਨੇ ਦੇ ਨਾਲ 210 ਕੇਸਾਂ ਵਿੱਚ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ਼ ਦਰਜ਼ ਕੀਤਾ ਗਿਆ ਹੈ।ਇਸ ਤੋਂ ਇਲਾਵਾ 19 ਐਫ.ਆਈ.ਆਰ ਅਤੇ ਵਾਯੂ ਐਕਟ ਦੀ ਉਲੰਘਣਾ ਦੇ ਦੋਸ਼ ਹੇਠ 21 ਅਪਰਾਧਿਕ ਸ਼ਿਕਾਇਤਾਂ ਮਾਣਯੋਗ ਅਦਾਲਤ ਵਿੱਚ ਦਰਜ਼ ਕੀਤੀਆਂ ਗਈਆਂ ਹਨ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …