ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਜ਼ਿਲਾ ਚੋਣ ਅਫ਼ਸਰ ਘਨਸ਼ਾਮ ਥੋਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ
ਲਈ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਹੁਣ 29 ਫਰਵਰੀ 2024 ਤੱਕ ਕੀਤੀ ਜਾਵੇਗੀ ਅਤੇ ਇਸ ਸਬੰਧੀ ਫਾਰਮ ਭਰਕੇ ਆਪਣੇ ਹਲਕੇ ਦੇ ਪਟਵਾਰੀ ਨੂੰ ਜਮ੍ਹਾ ਕਰਵਾ ਸਕਦੇ ਹਨ।
ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ/ਇਤਰਾਜ਼ 11 ਅਪ੍ਰੈਲ ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 3 ਮਈ 2024 ਨੂੰ ਕੀਤੀ ਜਾਵੇਗੀ।ਯੋਗ ਵੋਟਰ ਸ਼ਰੋਮਣੀ ਕਮੇਟੀ ਚੋਣਾਂ (ਬੋਰਡ) ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣਾ ਚਾਹੁੰਦਾ ਹੈ, ਉਹ ਫਾਰਮ ਨੰਬਰ 1 ਭਰਕੇ ਪੇਂਡੂ ਖੇਤਰਾਂ ਵਿੱਚ ਸਬੰਧਤ ਹਲਕਾ ਪਟਵਾਰੀ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਨਿਗਮ/ਨਗਰ ਕੌਸਲ ਜਾਂ ਲੋਕਲ ਅਥਾਰਟੀ ਦੇ ਕਰਮਚਾਰੀ ਜਿੰਨਾਂ ਨੂੰ ਰਿਵਾਇਜ਼ ਅਥਾਰਟੀ ਵਜੋਂ ਨਿਯੁੱਕਤ ਕੀਤਾ ਗਿਆ ਹੈ, ਪਾਸ ਜਮਾਂ ਕਰਵਾ ਸਕਦਾ ਹੈ।
ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਿਨੈਕਾਰ 21 ਅਕਤੂਬਰ 2023 ਨੂੰ 21 ਸਾਲ ਜਾਂ ਉਸ ਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ 1 ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ ਅਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਸਰਵਿਸ ਪਹਿਚਾਣ ਪੱਤਰ ਸਮੇਤ ਫੋਟੋਗ੍ਰਾਫ, ਬੈਂਕ ਜਾਂ ਡਾਕਘਰ ਦੀ ਪਾਸਬੁੱਕ ਸਮੇਤ ਫੋਟੋਗ੍ਰਾਫ, ਪੈਨ ਕਾਰਡ, ਸਮਾਰਟ ਕਾਰਡ, ਨੈਸ਼ਨਲ ਪਾਪੂਲੇਸ਼ਨ ਰਜਿਸਟਰਡ ਦਾ ਆਰ.ਜੀ.ਆਈ. ਕਾਰਡ, ਮਗਨਰੇਗਾ ਜਾਬ ਕਾਰਡ, ਸਿਹਤ ਬੀਮਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋਗ੍ਰਾਫ, ਐਮ.ਪੀ, ਵਿਧਾਇਕ. ਮੈਂਬਰ ਵਿਧਾਨ ਪ੍ਰੀਸ਼ਦ ਨੂੰ ਜਾਰੀ ਦਫ਼ਤਰੀ ਪਹਿਚਾਣ ਪੱਤਰ ਆਦਿ ਦਸਤਾਵੇਜਾਂ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰੇਗਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media