Sunday, February 25, 2024

ਹਲਕਾ ਕੇਂਦਰੀ ‘ਚ ਨੌਜਵਾਨਾਂ ਨੂੰ ਵੋਟਰ ਹੈਲਪਲਾਈਨ-ਐਪ ਸਬੰਧੀ ਦਿੱਤੀ ਜਾਣਕਾਰੀ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨਰ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿਰਧਾਰਤ ਸਥਾਨਾਂ ਤੇ ਕਰ ਦਿੱਤੀ ਗਈ ਹੈ ਅਤੇ 9 ਦਸੰਬਰ 2023 ਤੱਕ ਸਪੈਸ਼ਲ ਸਰਸਰੀ ਸੁਧਾਈ ਪ੍ਰੋਗਰਾਮ ਅਧੀਨ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣੇ ਹਨ।18 ਤੋਂ 19 ਸਾਲ ਵਾਲੇ ਯੋਗ ਨਾਗਰਿਕਾਂ ਦੀ 100 ਫੀਸਦੀ ਵੋਟ ਰਜਿਸਟਰ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਲੋਕਾਂ ਨੂੰ ਵੋਟ ਬਣਾਉਣ ’ਤੇ ਵੋਟ ਦੇ ਅਧਿਕਾਰੀ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਦੇਣ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ, ਸ਼ਿਵਾਲਾ ਭਾਈਆਂ ਵਲੋਂ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਰੈਲੀ ਨੂੰ ਸੰਤੋਖ ਸਿੰਘ ਬੀ.ਡੀ.ਪੀ.ਓ ਵੇਰਕਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਸਵੀਪ ਮੁਹਿੰਮ ਤਹਿਤ ਹੀ ਵਿਧਾਨ ਸਭਾ ਹਲਕਾ ਕੇਂਦਰੀ ਦੇ ਨੋਡਲ ਅਫ਼ਸਰ ਬਰਿੰਦਰਜੀਤ ਸਿੰਘ ਵਲੋਂ ਹਲਕੇ ਦੇ ਸਮੂਹ ਕਾਲਜਾਂ ਵਿੱਚ ਜਾ ਕੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰੀ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਲਗਭਗ 2128 ਵਿਦਿਆਰਥੀਆਂ ਨੂੰ  voterhelpline app ਡਾਉਨਲੋਡ ਕਰਵਾਈ ਗਈ ਅਤੇ ਦੱਸਿਆ ਗਿਆ ਕਿ ਇਸ ਐਪ ਰਾਹੀਂ ਵੀ ਨੌਜਵਾਨ ਆਪਣੀ ਨਵੀ ਵੋਟ ਤੋਂ ਇਲਾਵਾ ਵੋਟ ਦਰੁਸੱਤ ਵੀ ਕਰਵਾ ਸਕਦੇ ਹਨ।ਉਨਾਂ ਕਿਹਾ ਕਿ ਇਹ ਦਾਅਵੇ ਅਤੇ ਇਤਰਾਜ਼ ਆਨਲਾਈਨ  voters.eci.gov.in ‘ਤੇ ਲਾਗਇਨ ਕਰਕੇ ਵੀ ਅਪਲਾਈ ਕੀਤੇ ਜਾ ਸਕਦੇ ਹਨ।

Check Also

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਐਂਟਰਸ ਟੈਸਟ 25 ਫਰਵਰੀ ਨੂੰ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ..ਬੀ.ਐਸ.ਸੀ) ਦੇ …