ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਨਗਰ ਮੋਹਾਲੀ ਵਿਖੇ ਕਰਵਾਏ ਗਏ 67ਵੀਆਂ ਪੰਜਾਬ ਸਕੂਲ ਰਾਜ ਪੱਧਰੀ ਖੇਡਾਂ ਲੜਕੇ ਅੰਡਰ-14 ਤੇ ਅੰਡਰ-17 ਵਰਗ ਦੇ ਸ਼ੂਟਿੰਗ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਲੜਕੇ ਸਾਹਿਬਜੋਤ ਸਿੰਘ ਨੇ ਓਪਨ ਸਾਇਟ ਰਾਈਫਲ ਅਤੇ ਫਤਿਹਵੀਰ ਸਿੰਘ ਨੇ ਪੀਪ ਸਾਇਟ ਰਾਈਫਲ ਵਿੱਚ ਜਿਲ੍ਹੇ ਵਲੋਂ ਖੇਡਦੇ ਹੋਏ ਗੋਲਡ ਮੈਡਲ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਕੋਚ ਗਗਨਦੀਪ ਸਿੰਘ, ਨਵਦੀਪ ਸਿੰਘ ਅਤੇ ਵੀਰਪਾਲ ਕੌਰ ਹਾਜ਼਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …