ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੇ ਦਿਨ 2019 ‘ਚ ਸਾਇਚਿੰਨ ਗਲੇਸ਼ੀਅਰ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਸ਼ਹੀਦ ਮਨਿੰਦਰ ਸਿੰਘ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ।ਇਹਨਾਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਭ ਮਿਲ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰੀਏ।ਉਨ੍ਹਾਂ ਕਿਹਾ ਕਿ ਸਾਡੇ ਜਵਾਨਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਨਸਲਾਂ ਲਈ ਪ੍ਰੇਰਨਾ ਸਰੋਤ ਹਨ।ਇਨ੍ਹਾਂ ਸ਼ਹੀਦਾਂ ਨੂੰ ਉਹ ਦਿਲ ਤੋਂ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਨ।
Check Also
68ਵੀਆਂ ਨੈਸ਼ਨਲ ਖੇਡਾਂ ‘ਚੋਂ ਕੋਮਲਪ੍ਰੀਤ ਨੇ ਜਿੱਤਿਆ ਕਾਂਸੇ ਦਾ ਤਮਗਾ
ਭੀਖੀ, 21 ਨਵੰਬਰ (ਕਮਲ ਜ਼ਿੰਦਲ) – ਜੰਮੂ ਵਿਖੇ ਹੋਈਆਂ 68ਵੀਆਂ ਨੈਸ਼ਨਲ ਖੇਡਾਂ ਵਿੱਚ ਸਰਵਹਿੱਤਕਾਰੀ ਵਿੱਦਿਆ …