ਭੀਖੀ, 18 ਨਵੰਬਰ (ਕਮਲ ਜ਼ਿੰਦਲ) – ਇਲਾਕੇ ਦੀ ਨਾਮਵਰ ਸੰਸਥਾ ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨਿਆ ਬੀ.ਏ ਬੀ.ਐਡ ਸਮੈਸਟਰ ਪੰਜਵਾਂ ਦਾ ਨਤੀਜਾ ਸੌ ਫੀਸਦ ਰਿਹਾ। ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਕਮਨਜੀਤ ਕੌਰ ਨੇ 77% ਅੰਕਾਂ ਨਾਲ ਪਹਿਲਾ, ਜਸਕੀਰਤ ਕੌਰ ਅਤੇ ਪ੍ਰਭਜੋਤ ਕੌਰ ਨੇ ਸਾਂਝੇ ਤੌਰ ਤੇ 75% ਅੰਕਾਂ ਨਾਲ ਦੂਜਾ ਅਤੇ ਜਸਪ੍ਰੀਤ ਕੌਰ ਨੇ 74 % ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ।ਕਾਲਜ ਪ੍ਰਿੰਸੀਪਲ ਨੇ ਸਮੂਹ ਵਿਦਿਆਰਥੀਆਂ ਨੂੰ ਚੰਗੇ ਅੰਕਾਂ ਨਾਲ ਪਾਸ ਹੋਣ ਦੀ ਵਧਾਈ ਦਿੱਤੀ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜ਼ੀ, ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਬਿਕਰਮਜੀਤ ਕੌਰ, ਪ੍ਰੋ. ਸੁਰਿੰਦਰਜੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …