ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਭੂਸ਼ਨਪੁਰਾ ਨੇੜੇ ਨਵਾਂ ਟਿਊਬਵੈਲ ਲਗਾਉਣ ਦਾ ਉਦਘਾਟਨ ਕੀਤਾ।ਜਿਸ ’ਤੇ 14 ਲੱਖ ਰੁਪਏ ਦੀ ਲਾਗਤ ਨਾਲ ਆਵੇਗੀ।ਇਸ ਸਮੇਂ ਕਰਦਿਆਂ ਉਨਾਂ ਕਿਹਾ ਕਿ ਇਸ ਇਲਾਕੇ ਦੀਆਂ ਗਲੀਆਂ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ।ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ।ਕਿਸੇ ਨੂੰ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 14 ਨਵੇਂ ਟਿਊਬਵੈਲ ਸ਼ੁਰੂ ਕੀਤੇ ਗਏ ਹਨ।ਇਸ ਦੇ ਨਾਲ ਹੀ ਪਾਰਕਾਂ ਦੇ ਸੁੰਦਰੀਕਰਨ ਦਾ ਕੰਮ ਵੀ ਚੱਲ ਰਿਹਾ ਹੈ।ਡਾਕਟਰ ਗੁਪਤਾ ਨੇ ਭਗਤਾਂਵਾਲਾ ਦਾਣਾ ਮੰਡੀ ਦੇ ਸਾਹਮਣੇ ਸੜਕ ਦੇ ਨਿਰਮਾਣ ਦਾ ਵੀ ਉਦਘਾਟਨ ਕੀਤਾ। ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਟੁੱਟੀ ਨਹੀਂ ਰਹਿਣ ਦਿੱਤੀ ਜਾਵੇਗੀ।ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ।
ਇਸ ਮੌਕੇ ਬਲਬੀਰ ਸਿੰਘ ਬੱਬੀ ਪਹਿਲਵਾਨ, ਸਾਬਕਾ ਕੌਂਸਲਰ ਜਰਨੈਲ ਸਿੰਘ ਢੋਟ, ਰਣਬੀਰ ਸਿੰਘ, ਕੁਲਜੀਤ ਸਿੰਘ ਐਸ.ਡੀ.ਓ ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਜੇ.ਈ ਰਾਮ ਜੀ, ਮਨਦੀਪ ਸਿੰਘ, ਵਿਕਰਮ ਬੱਗਾ, ਸਨਪ੍ਰੀਤ ਭਾਟੀਆ, ਪ੍ਰਿਆ ਭਾਟੀਆ, ਕਮਲ ਸੁਦੇਸ਼ ਕੁਮਾਰ, ਨਗਰ ਨਿਗਮ ਦੇ ਅਧਿਕਾਰੀ ਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਲੋਕ ਕਲਾ ਮੰਚ ਵਲੋਂ ਮਰਹੂਮ ਗਾਇਕ ਜਨਾਬ ਕੁਲਦੀਪ ਮਾਣਕ ਦੇ ਸਪੁੱਤਰ ਯੁਧਵੀਰ ਮਾਣਕ ਦਾ ਸਨਮਾਨ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬੀ ਗਾਇਕੀ ਦੇ ਬਾਦਸ਼ਾਹ ਮਰਹੂਮ ਕੁਲਦੀਪ ਮਾਣਕ …