Saturday, July 27, 2024

ਨੈਸ਼ਨਲ ਲੋਕ ਅਦਾਲਤ 9 ਦਸੰਬਰ ਨੂੰ ਲੱਗੇਗੀ

ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਯਤਨਾਂ ਸਦਕਾ ਇਸ ਵਾਰ ਨੇਸ਼ਨਲ ਲੋਕ ਅਦਾਲਤ 9 ਦਸੰਬਰ 2023 ਨੂੰ ਲੱਗਣ ਜਾ ਰਹੀ ਹੈ। ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇ ਕੀ ਪਤੀ-ਪਤਨੀ ਦੇ ਆਪਸੀ ਝਗੜੇ), ਚੈਕ ਬਾਉਂਸ ਦੇ ਕੇਸ, ਬੈਂਕਾਂ ਦੇ ਕੇਸ, ਫਾਈਨਾਂਸ ਕੰਪਨੀਆਂ, ਬੀਮਾ ਕੰਪਨੀਆਂ, ਮੋਟਰ ਦੁਰਘਟਨਾ, ਜ਼ਮੀਨੀ ਵਿਵਾਦ, ਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨ।
ਉਨਾਂ ਦੱਸਿਆ ਕਿ ਇਸ ਵਾਰ ਦੀ ਲੋਕ ਅਦਾਲਤ ਵਿੱਚ ਹਜ਼ਾਰਾਂ ਕੇਸ ਰਾਜ਼ੀਨਾਮੇ ਵਾਸਤੇ ਰੱਖੇ ਜਾ ਰਹੇ ਹਨ, ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ।ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ‘ਚ ਲੰਭੀਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ।ਜੋ ਝਗੜਾ ਕਿਸੇ ਅਦਾਲਤ ਵਿੱਚ ਨਾ ਚੱਲਦਾ ਹੋਵੇ ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜ਼ੀਨਾਮੇ ਲਈ ਰੱਖਿਆ ਜਾ ਸਕਦਾ ਹੈ।
ਇਸ ਮੌਕੇ ਅਮਰਪਾਲ ਸਿੰਘ ਖਹਿਰਾ ਡਿਪਟੀ ਡੀ.ਏ, ਹਰਪ੍ਰੀਤ ਸਿੰਘ ਡੀ.ਐਸ.ਪੀ ਦਿਹਾਤੀ, ਐਮ.ਐਸ ਔਲਖ ਏ.ਡੀ.ਸੀ.ਪੀ, ਇੰਜੀ: ਐਸ.ਕੇ ਸ਼ਰਮਾ, ਅਡੀਸ਼ਨਲ ਐਸ.ਈ ਪੀ.ਐਸ.ਪੀ.ਸੀ.ਐਲ, ਜੋਗਾ ਸਿੰਘ ਇੰਸਪੈਕਟਰ, ਰਣਜੋਧ ਸਿੰਘ ਏ.ਐਸ.ਆਈ ਆਦਿ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …