ਸਮਰਾਲਾ, 20 ਨਵੰਬਰ (ਇੰਦਰਜੀਤ ਸਿੰਘ ਕੰਗ) – ਉਤਰ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਹਦਾਇਤ ‘ਤੇ ਅੱਜ ਸਮਰਾਲਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੰਤੋਖ ਸਿੰਘ ਨਾਗਰਾ ਅਤੇ ਸ਼ੇਰੇ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਦੀ ਅਗਵਾਈ ਹੇਠ ਐਸ.ਡੀ.ਐਮ ਸਮਰਾਲਾ ਰਾਹੀਂ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ ਹੈ।ਮੰਗ ਪੱਤਰ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਮਾਲ ਮਹਿਕਮੇ ਵਿੱਚ ਲਾਲ ਐਂਟਰੀ ਨਾ ਕਰਨਾ, ਪ੍ਰੀਪੇਡ ਮੀਟਰ ਲਗਾਉਣੇ ਬੰਦ ਕਰਨਾ, ਭਾਰਤ ਮਾਲਾ ਸਮੇਤ ਸਾਰੇ ਪ੍ਰੋਜੈਕਟਾਂ ਤਹਿਤ ਕੱਢੀਆਂ ਜਾ ਰਹੀਆਂ ਸੜਕਾਂ ਮੌਕੇ ਜ਼ਮੀਨਾਂ ਐਕੂਆਇਰ ਨਾ ਕਰਨਾ ਸ਼ਾਮਲ ਹੈ।ਉਨਾਂ ਕਿਹਾ ਕਿ ਭਾਰਤ ਦੇ ਪਿੰਡ, ਕਸਬੇ, ਸ਼ਹਿਰ ਸੜਕ ਅਤੇ ਰੇਲ ਮਾਰਗਾਂ ਨਾਲ ਜੁੜੇ ਹੋਏ ਹਨ।ਸਿਰਫ ਕਾਰਪੋਰੇਟਾਂ ਨੂੰ ਫਾਇਦਾ ਪਹੁੰਚਾਉਣ ਦੀ ਮੰਸ਼ਾ ਵਾਲੇ ਪ੍ਰੋਜੈਕਟ ਰੱਦ ਕਰਨ, ਆਰਬੀਟਰੇਸ਼ਨ ਵਿੱਚ ਚੱਲ ਰਹੇ ਕੇਸ ਤੁਰੰਤ ਨਿਪਟਾਉਣ, ਅਤਿ ਜਰੂਰੀ ਹਾਲਤ ਵਿੱਚ ਸੜਕ ਮਾਰਗ ਬਣਾਉਣ ਮੌਕੇ ਤਕਨੀਕ ਬਦਲ ਕੇ ਪਿੱਲਰਾਂ ਵਾਲੇ ਮਾਰਗ ਬਣਾਉਣ ਦੀ ਮੰਗ ਕੀਤੀ ਗਈ ਤਾਂ ਜੋ ਖੇਤੀ ਵਾਲੀ ਉਪਜਾਊ ਜਮੀਨ ਬਰਬਾਦ ਨਾ ਹੋਵੇ।
ਇਸ ਮੌਕੇ ਅਮਨਦੀਪ ਸਿੰਘ, ਰੁਲਦਾ ਸਿੰਘ, ਜਗਤਾਰ ਸਿੰਘ, ਅਮਰੀਕ ਸਿੰਘ, ਪਵਿੱਤਰ ਸਿੰਘ, ਕਾਮਰੇਡ ਭਜਨ ਸਿੰਘ, ਜਸਵੀਰ ਸਿੰਘ ਮਾਦਪੁਰ, ਜਸਵਿੰਦਰ ਸਿੰਘ ਬਰਮਾ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …