ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਦਿਸ਼਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੀਆਂ ਮੁੱਖ ਸੜਕਾਂ ਬਜ਼ਾਰਾਂ ਅਤੇ ਰੇਹੜੀਆਂ/ ਫੜੀਆਂ ਤੇ ਦੁਕਾਨਦਾਰਾਂ ਵਲੋਂ ਕੀਤੇ ਗਏ ਨਜਾਇਜ਼ ਹਟਾਉਣ ਲਈ ਸ੍ਰੀਮਤੀ ਅਮਨਦੀਪ ਕੋਰ ਪੀ.ਪੀ.ਐਸ ਵਧੀਕ ਉਪ ਕਮਿਸ਼ਨਰ ਪੁਲਿਸ ਟਰੈਫਿਕ ਅੰਮ੍ਰਿਤਸਰ ਵਲੋਂ ਸਮੇਤ ਟਰੈਫਿਕ ਜ਼ੋਨ ਇੰਚਾਰਜ਼ ਅਤੇ ਨਿਗਮ ਦੀਆਂ ਟੀਮਾਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਇਸ ਤਹਿਤ ਰੇਲਵੇ ਸਟੇਸ਼ਨ, ਪੁਤਲੀਘਰ ਬਜ਼ਾਰ ਅਤੇ ਛੇਹਰਟਾ ਬਜ਼ਾਰ ਵਿਖੇ ਰੇਹੜੀ/ਫੜੀ ਵਾਲਿਆਂ ਅਤੇ ਦੁਕਾਨਦਾਰਾਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ੇ ਕਰਵਾਏ ਗਏ।ਉਨਾਂ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਦੀਵਾਲੀ ਦਾ ਤਿਉਹਾਰ ਲੰਘ ਚੁੱਕਾ ਹੈ ਤੇ ਉਹ ਆਪਣਾ ਸਮਾਨ ਸੜਕਾਂ ‘ਤੇ ਨਾ ਲਗਾਉਣ।ਉਨਾਂ ਨੇ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਾਹਣ ਸ਼ੜਕਾਂ ‘ਤੇ ਨਾ ਲਗਾ ਕੇ ਯੋਗ ਪਾਰਕਿੰਗ ਵਾਲੀ ਜਗ੍ਹਾ ਤੇ ਹੀ ਲਗਾਉਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ।
Check Also
ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ
ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ …