Tuesday, December 5, 2023

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 22 ਨਵੰਬਰ ਨੂੰ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਊਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਡੀ.ਬੀ.ਈ.ਈ ਘਨਸ਼ਾਮ ਥੋਰੀ ਨੇ ਕੀਤਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ੳ-ਡੀ.ਬੀ.ਈ.ਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦੱਸਿਆ ਕਿ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਲਈ ਹਰ ਬੁੱਧਵਾਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਪਲੇਸਮੈਂਟ ਕੈਂਪ ਲਗਾਇਆ ਜਂਾਦਾ ਹੈ।ਸ੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ 22 ਨਵੰਬਰ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ।ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਕਨੈਕਟ ਬਰੋਡਬੈਂਡ, ਫੋਨ ਪੇ, ਕ੍ਰੈਡਿਟ ਕਾਰਡ ਅਤੇ ਇੰਡਸਟਰੀ (ਉਦਯੋਗ), ਸ਼ਰਤ ਸੇਖੜੀ ਅਤੇ ਸੀ.ਓ (ਸੀ.ਏ ਫਰਮ) ਆਦਿ ਕੰਪਨੀਆ ਭਾਗ ਲੈਣਗੀਆਂ।ਇਹ ਕੰਪਨੀਆਂ ਵੱਖ-ਵੱਖ ਅਸਾਮੀਆਂ ਲਈ 8000/-ਰੁਪਏ ਤੋਂ 25,000/-ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਚਾਹਵਾਨ ਉਮੀਦਵਾਰ ਆਪਣੇ 5 ਬਾਇਓਡਾਟਾ ਲੈ ਕੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਪਹੁੰਚਣ।ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਪੇਜ਼ <https://tinyurl.com/dbeeasr> ਨਾਲ ਜੁੜਨ ਜਾਂ ਦਫਤਰ ਦੇ ਮੋਬਾਇਲ ਨੰਬਰ 9915789068 ‘ਤੇ ਸਪੰਰਕ ਕਰਨ।

Check Also

ਲੋਕ ਕਲਾ ਮੰਚ ਵਲੋਂ ਮਰਹੂਮ ਗਾਇਕ ਜਨਾਬ ਕੁਲਦੀਪ ਮਾਣਕ ਦੇ ਸਪੁੱਤਰ ਯੁਧਵੀਰ ਮਾਣਕ ਦਾ ਸਨਮਾਨ

ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬੀ ਗਾਇਕੀ ਦੇ ਬਾਦਸ਼ਾਹ ਮਰਹੂਮ ਕੁਲਦੀਪ ਮਾਣਕ …