Sunday, December 22, 2024

ਸਵੀਪ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕੇਂਦਰੀ ‘ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਮੈਗਾ ਰੈਲੀ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – 017-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਹੀ ਗਤੀਵਿਧੀਆਂ ਤਹਿਤ ਅੱਜ ਵੱਖ ਵੱਖ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਨੋਡਲ ਅਫਸਰਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਜਾਗਰੂਕ ਕਰਨ ਸਬੰਧੀ ਇਕ ਮੈਗਾ ਰੈਲੀ ਦਾ ਆਯੋਜਨ ਕੀਤਾ ਗਿਆ।ਵੱਡੀ ਗਿਣਤੀ ’ਚ ਨੌਜਵਾਨਾਂ ਨੇ ਰੈਲੀ ਵਿੱਚ ਭਾਗ ਲਿਆ। ਬਰਿੰਦਰਜੀਤ ਸਿੰਘ ਨੋਡਲ ਅਫਸਰ ਸਵੀਪ 017-ਵਿਧਾਨ ਸਭਾ ਹਲਕਾ ਕੇਂਦਰੀ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ 017-ਅੰਮ੍ਰਿਤਸਰ ਕੇਦਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਵੋਟਰ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕੇ ਅਧੀਨ ਆਉਂਦੇ ਸਮੂਹ ਕਾਲਜਾਂ ਅਤੇ ਸੰਸਥਾਵਾਂ ਦੇ 2128 ਸਿਖਿਆਰਥੀਆਂ ਨੂੰ ਵੋਟਰ ਹੈਲਪਲਾਈਨ-ਐਪ ਡਾਊਨਲੋਡ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਨਵੀਂ ਵੋਟ ਬਣਾਉਣੀ, ਵੋਟ ਸ਼ਿਫਟ ਕਰਨੀ ਅਤੇ ਈਵੋਟ ਦੀ ਭਾਲ ਬਾਰੇ ਵੀ ਜਾਗਰੂਕ ਕੀਤਾ ਗਿਆ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …