ਅੰਮ੍ਰਿਤਸਰ/ ਸ੍ਰੀ ਹਜ਼ੂਰ ਸਾਹਿਬ, 20 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜ਼ਵਾਂ ਤਖਤ ਚੱਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੇ ਮੌਜ਼ੂਦਾ ਮੁਖੀ ਸ਼੍ਰੋਮਣੀ ਸੇਵਾ ਰਤਨ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਿਹੰਗ ਸਿੰਘ ਫੌਜਾਂ ਸਮੇਤ ਦੱਖਣ ਭਾਰਤ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਧਰਮ ਪ੍ਰਚਾਰ ਕਰ ਰਹੇ ਹਨ।ਬਾਬਾ ਬਲਬੀਰ ਸਿੰਘ ਅਕਾਲੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨੰਦੇੜ ਵਿਖੇ ਵੀ ਨਤਮਸਤਕ ਹੋਏ। ਜਿੱਥੇ ਉਨਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਅਤੇ ਪੰਥ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਤਸਵੀਰ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ ਲੰਗਰ ਸਾਹਿਬ ਤੇ ਸੱਚਖੰਡ ਬੋਰਡ ਵਲੋਂ ਸ੍ਰੀ ਹਜ਼ੂਰ ਸਾਹਿਬ ਦੀ ਪਰੰਪਰਾ ਤੇ ਮਰਿਆਦਾ ਮੁਤਾਬਿਕ ਦਸਤਾਰ, ਚੋਲਾ, ਕਮਰਕੱਸਾ, ਸ੍ਰੀ ਸਾਹਿਬ, ਸਿਰਪਾਓ ਆਦਿ ਨਾਲ ਬਾਬਾ ਬਲਬੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ।
Check Also
ਆਤਮ ਪਬਲਿਕ ਸਕੂਲ ਦੇ ਸਲਾਨਾ ਸਮਾਗਮ ‘ਚ ਪੁੱਜੀ ਫਿਲਮੀ ਅਦਾਕਾਰਾ ਗੁਰਪ੍ਰੀਤ ਭੰਗੂ
ਅਮ੍ਰਿਤਸਰ, 2 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਨਾਮਵਰ ਸ਼ਾਇਰ ਮਰਹੂਮ ਦੇਵ ਦਰਦ ਸਾਹਬ …