Monday, September 16, 2024

ਅਕਾਲ ਅਕੈਡਮੀ ਭਦੌੜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਸੰਗਰੂਰ, 21 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਬਰਨਾਲਾ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਭਦੌੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 2 ਸ੍ਰੀ ਅਖੰਡ ਪਾਠ ਸਾਹਿਬ ਅਤੇ 58 ਸਹਿਜ ਪਾਠ ਦੇ ਭੋਗ ਸ੍ਰੀ ਦਰਬਾਰ ਸਾਹਿਬ ਵਿਖੇ ਪਾਏ ਗਏ।ਭੋਗ ਉਪਰੰਤ ਧਾਰਮਿਕ ਸਮਾਗਮ ‘ਚ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ, ਬਾਬਾ ਚਮਕੌਰ ਸਿੰਘ, ਬਾਬਾ ਜਗਤਾਰ ਸਿੰਘ ਨੈਣੇਵਾਲ, ਜਗਦੇਵ ਸਿੰਘ ਐਸ.ਐਚ.ਓ, ਦਰਸ਼ਨ ਸਿੰਘ ਚੇਅਰਮੈਨ ਗੋਬਿੰਦ ਬਾਡੀ ਅਤੇ ਇਲਾਕੇ ਦੇ ਮੋਹਤਬਰ ਮਹਿਮਾਨਾਂ ਨੇ ਸ਼ਿਰਕਤ ਕੀਤੀ।ਅਕਾਲ ਅਕੈਡਮੀ ਦੀ ਪ੍ਰਿੰਸੀਪਲ ਸ੍ਰੀਮਤੀ ਪ੍ਰੀਤੀ ਗਰੋਵਰ ਨੇ ਸਮੂਹ ਸਾਧ ਸੰਗਤ ਨੂੰ ਸਵਾਗਤੀ ਸ਼ਬਦਾਂ ਨਾਲ ਨਿਵਾਜ਼ਿਆ।ਵਿਦਿਆਰਥੀਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਕਵੀਸ਼ਰੀ ਤੇ ਵਾਰਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚਾਨਣਾ ਪਾਇਆ
ਪਹਿਲੀ ਕਲਾਸ ਦੇ ਵਿਦਿਆਰਥੀ ਜੀਤ ਸਿੰਘ ਨੇ ਪੰਜਾਬੀ ਦੀ ਵਰਨਮਾਲਾ ਨੂੰ ਗੁਰਮਿਤ ਸਿਧਾਂਤ ਵਿੱਚੋਂ ਸ਼ਬਦ ਲੈ ਕੇ ਨਵੀਂ ਸ਼ਬਦਮਾਲਾ ਨੂੰ ਬਹੁਤ ਹੀ ਵਧੀਆ ਢੰਗ ਨਾਲ ਪੇਸ਼ ਕੀਤਾ।ਦੂਸਰੀ ਕਲਾਸ ਦੇ ਵਿਦਆਰਥੀਆਂ ਨੇ ਗੁਰੂ ਸਾਹਿਬ ਦੇ ਦੱਸੇ ਸਿਧਾਂਤ ਨੂੰ ਨਾਟਕ ਵਿਧੀ ਰਾਹੀਂ ਪੇਸ਼ ਕੀਤਾ। ਸੱਤਵੀ ਕਲਾਸ ਦੇ ਵਿਦਿਆਰਥੀਆਂ ਨੇ ਅੰਗਰੇਜੀ ਅਤੇ ਪੰਜਾਬੀ ਵਿੱਚ ਕਵਿਤਾਵਾਂ ਅਤੇ ਭਾਸ਼ਣ ਕਲਾ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ।ਅੰਗਰੇਜ਼ੀ, ਗਣਿਤ, ਸਾਇੰਸ, ਪੰਜਾਬੀ, ਸੋਸ਼ਲ ਸਾਇੰਸ ਅਤੇ ਆਈ.ਟੀ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ।ਆਰਟ ਗੈਲਰੀ ਵਿੱਚ ਵਿਦਿਆਰਥੀਆਂ ਨੇ ਨਾ ਵਰਤਣ ਯੋਗ ਸਮੱਗਰੀ ਨੂੰ ਵਰਤੋਂ ਵਿੱਚ ਲਿਆ ਕੇ ਆਰਟ ਗੈਲਰੀ ਨੂੰ ਚਾਰ ਚੰਨ ਲਾ ਦਿੱਤੇ।ਮੁੱਖ ਮਹਿਮਾਨ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਪ੍ਰਦਸ਼ਨੀ ਦੀਆਂ ਝਾਕੀਆਂ ਨੂੰ ਬਹੁਤ ਸਲਾਹਿਆ ਗਿਆ।
ਗੱਤਕਾ ਸਿੱਖਾਂ ਦੀ ਜੰਗੀ ਕਲਾ ਹੈ।ਲੜਕੀਆਂ ਅਤੇ ਲੜਕਿਆਂ ਨੇ ਜੈਕਾਰਿਆਂ ਦੀ ਗੂੰਜ਼ ਵਿੱਚ ਗੱਤਕੇ ਦੀ ਕਲਾ ਦੇ ੇ ਜੌਹਰ ਦਿਖਾਏ।ਜਰਨੈਲ ਸਿੰਘ ਸਰਪੰਚ ਕੋਠੇ ਬਾਬਾ ਭਾਨ ਸਿੰਘ,ਕਰਮਜੀਤ ਸਿੰਘ, ਗੁਰਚਰਨ ਸਿੰਘ, ਚੇਤਨ ਸਿੰਘ ਸਰਪੰਚ ਖੁੱਡੀ ਖੁਰਦ, ਹਰਪ੍ਰੀਤ ਸਿੰਘ ਨੈਣੇਵਾਲ, ਮਹਿੰਦਰ ਸਿੰਘ ਖਾਈ, ਸ੍ਰੀਮਤੀ ਪਰਮਜੀ ਕੌਰ ਧੀਂਗੜ ਅਤੇ ਮਾਸਟਰ ਬਚਨ ਸਿੰਘ ਆਦਿ ਉਚੇਚੇ ਤੌਰ ‘ਤੇ ਪਹੁੰਚੇ।
ਅਕਾਲ ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਪ੍ਰੀਤੀ ਗਰੋਵਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਪਹੁੰਚੀ ਹੋਈ ਸਮੂਹ ਸਾਧ ਸੰਗਤ ਦਾ ਧੰਨਵਾਦ ਕੀਤਾ।

Check Also

ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …