ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਮੌਕੇ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਵਿੱਚੋਂ ਦੋ ਸਿੱਖ ਉਮੀਦਵਾਰ ਵਕੀਲਾਂ ਨੂੰ ਬਾਹਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ।ਕਮੇਟੀ ਪ੍ਰਧਾਨ ਨੇ ਇਸ ਨੂੰ ਸਿੱਖਾਂ ਨਾਲ ਵਿਤਕਰਾ ਕਰਾਰ ਦਿੰਦਿਆਂ ਆਖਿਆ ਕਿ ਕੇਂਦਰ ਸਰਕਾਰ ਦੋਹਾਂ ਸਿੱਖ ਜੱਜਾਂ ਦੀ ਨਿਯੁੱਕਤੀ ਤੁਰੰਤ ਕਰੇ।ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ’ਤੇ ਸਖ਼ਤ ਟਿੱਪਣੀ ਕਰਨੀ ਕੇਂਦਰ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਦੀ ਹੈ।ਐਡਵੋਕੇਟ ਧਾਮੀ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਇਹ ਸਪੱਸ਼ਟ ਕਰੇ ਕਿ ਸੀਨੀਅਰ ਸਿੱਖ ਵਕੀਲਾਂ ਨੂੰ ਕਿਸ ਨੀਤੀ ਤਹਿਤ ਬਾਹਰ ਰੱਖਿਆ ਗਿਆ ਹੈ।
ਉਨ੍ਹਾਂ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਦੋ ਸਿੱਖ ਵਕੀਲਾਂ ਦੀ ਜੱਜਾਂ ਵਜੋਂ ਨਿਯੁੱਕਤੀ ਨਾ ਕਰਨ ’ਤੇ ਸਵਾਲ ਕਰਨ ਦੀ ਸ਼ਲਾਘਾ ਵੀ ਕੀਤੀ।ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੱਜਾਂ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਨੂੰ ਹੂ ਬ ਹੂ ਲਾਗੂ ਕਰਕੇ ਸੀਨੀਅਰ ਸਿੱਖ ਵਕੀਲ ਹਰਮੀਤ ਸਿੰਘ ਗਰੇਵਾਲ ਅਤੇ ਦੀਪਿੰਦਰ ਸਿੰਘ ਨਲਵਾ ਦੀ ਨਿਯੁੱਕਤੀ ਕੀਤੀ ਜਾਵੇ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …