ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ।ਮੁਕਾਬਲੇ ’ਚ ਗੁਰੂ ਨਾਨਕ
ਦੇਵ ਯੂਨੀਵਰਸਿਟੀ ਦੇ ਰਿਸਰਚ ਐਂਡ ਡਿਵਲਪਮੈਂਟ ਕਾਊਂਸਲ ਦੇ ਡੀਨ ਡਾ. ਰੇਨੂੰ ਭਾਰਦਵਾਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਮੁਕਾਬਲਿਆਂ ’ਚ ਜ਼ਿਲ੍ਹੇ ਦੇ ਲਗਭਗ 15 ਸਕੂਲਾਂ ਦੇ 150 ਵਿਦਿਆਰਥਣਾਂ ਨੇ ਭਾਗ ਲਿਆ।
ਪ੍ਰੋਗਰਾਮ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਡਾ. ਸੁਰਿੰਦਰ ਕੌਰ ਵਲੋਂ ਡਾ. ਭਾਰਦਵਾਜ ਨੂੰ ਪੌਦਾ ਭੇਟ ਕਰਨ ਉਪਰੰਤ ਸ਼ਮਾਂ ਰੌਸ਼ਨ ਕਰਕੇ ਕੀਤਾ ਗਿਆ।ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੇ ਹੁਨਰ ਦੀ ਪ੍ਰਸ਼ੰਸਾ ਕੀਤੀ।ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਵਿਦਿਆਰਥਣਾਂ ਦੀ ਪ੍ਰਤਿਭਾ ਨੂੰ ਪਰਖਣ ਅਤੇ ਨਿਖਾਰਣ ਲਈ ਰੰਗੋਲੀ, ਟੋਰਨ ਮੇਕਿੰਗ, ਦੀਆ ਡੈਕੋਰੇਸ਼ਨ, ਪੋਸਟਰ ਮੇਕਿੰਗ, ਸੋਲੋ ਲੋਕ ਗੀਤ, ਪੀ.ਪੀ.ਟੀ, ਸੋਲੋ ਕਲਾਸੀਕਲ ਡਾਂਸ, ਮਾਡਲ ਮੇਕਿੰਗ, ਡੀਬੇਟ, ਮੋਨੋ ਐਕਟਿੰਗ ਅਤੇ ਕਵਿਤਾ ਦੇ ਮੁਕਾਬਲੇ ਕਰਵਾਏ ਗਏ।ਡਾ. ਭਾਰਦਵਾਜ ਨੇ ਵਿਦਿਆਰਥੀਆਂ ਨੂੰ ਜੀਵਨ ’ਚ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ।ਡਾ. ਸੁਰਿੰਦਰ ਕੌਰ ਅਤੇ ਡਾ. ਭਾਰਦਵਾਜ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੰਡੇ।ਕਾਲਜ ਦੀਆਂ ਵਿਦਿਆਰਥਣਾਂ ਵਲੋਂ ਲੋਕ ਗੀਤ ਅਤੇ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਵਿਸ਼ੇਸ਼ ਮਹਿਮਾਨ ਵਜੋਂ ਮੌਜ਼ੂਦ ਰਹੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media