ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 753ਵਾਂ ਪ੍ਰਕਾਸ਼ ਦਿਹਾੜਾ ਸਥਾਨਕ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦਮਦਮੀ, ਖਜ਼ਾਨਚੀ ਦੇਸਰਾਜ ਸਿੰਘ ਰੱਖਰਾਓ, ਰਾਜਿੰਦਰ ਸਿੰਘ ਚੰਗਾਲ ਅਤੇ ਹੋਰ ਮੈਂਬਰਾਂ ਦੀ ਦੇਖ-ਰੇਖ ਹੇਠ ਹੋਏ ਤਿੰਨ ਰੋਜ਼ਾ ਸਮਾਗਮਾਂ ਵਿੱਚ ਭਾਈ ਕੁਲਵੰਤ ਸਿੰਘ ਬੁਰਜ਼ ਹੈਡ ਗ੍ਰੰਥੀ ਦੀ ਨਿਗਰਾਨੀ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਪਹਿਲੇ ਦਿਨ ਦੇ ਰਾਤਰੀ ਦੀਵਾਨ ਵਿੱਚ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਨੇ ਭਗਤ ਨਾਮਦੇਵ ਜੀ ਦੇ ਸ਼ਬਦ ਉਪਦੇਸ਼ਾਂ ‘ਤੇ ਵਿਚਾਰ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਬੋਲ ਬੋਲ ਕੇ ਤੇ ਸਮਝਾ ਕੇ ਉਚਾਰਨ ਕਰਨ ਦੀ ਪ੍ਰੇਰਨਾ ਕੀਤੀ।ਦੂਸਰੇ ਦਿਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਦੀ ਦੇਖ-ਰੇਖ ਹੇਠ ਸਕੂਲ ਵਿਦਿਆਰਥੀਆਂ ਦੇ ਸ਼ਬਦ ਗਾਇਨ, ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਤੀਸਰੇ ਤੇ ਆਖ਼ਰੀ ਦਿਨ ਅੰਮ੍ਰਿਤ ਵੇਲੇ ਆਸਾ ਦੀ ਵਾਰ ਬਾਬਾ ਬਲਜੀਤ ਸਿੰਘ ਫੱਕਰ ਅਤੇ ਬੀਬੀਆਂ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ।ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਦੀ ਆਰੰਭਤਾ ਭਾਈ ਸਵਰਨ ਸਿੰਘ ਜੋਸ਼ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਨਾਲ ਕੀਤੀ। ਅੰਤਰਰਾਸ਼ਟਰੀ ਢਾਡੀ ਭਾਈ ਬਲਦੇਵ ਸਿੰਘ ਲੌਂਗੋਵਾਲ ਦੇ ਜਥੇ ਨੇ ਢਾਡੀ ਵਾਰਾਂ ਦਾ ਗਾਇਨ ਤੇ ਵਿਆਖਿਆ ਕਰਦਿਆਂ ਭਗਤ ਜੀ ਦੀ ਮਹਿਮਾ ਸਰਵਨ ਕਰਵਾਈ।
ਪ੍ਰਸਿੱਧ ਕਥਾ ਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਭਗਤ ਜੀ ਦੇ ਸ਼ਬਦ ‘ਤੇ ਅਧਾਰਿਤ ਇਤਿਹਾਸਕ ਪ੍ਰਸੰਗਾਂ ਦੀ ਰੌਸ਼ਨੀ ਵਿੱਚ ਕਥਾ ਵਿਚਾਰ ਸਾਂਝੀ ਕੀਤੀ।ਸਤਨਾਮ ਸਿੰਘ ਦਮਦਮੀ ਨੇ ਸਟੇਜ ਸੰਚਾਲਨ ਕੀਤਾ।ਸਮੂਹ ਜਥਿਆਂ, ਸਹਿਯੋਗੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਪ੍ਰਬੰਧਕ ਕਮੇਟੀ ਦੇ ਨਾਲ ਭਾਈ ਹਰਜਿੰਦਰ ਸਿੰਘ ਮਾਝੀ, ਬਾਬਾ ਬਲਜੀਤ ਸਿੰਘ ਫੱਕਰਨੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਸਨਮਾਨ ਕੈਪਟਨ ਅਮਰਜੀਤ ਸਿੰਘ, ਹਰਬੰਸ ਸਿੰਘ ਗਰਚਾ, ਗੋਬਿੰਦਰ ਸਿੰਘ ਜੱਸਲ, ਜਸਵਿੰਦਰ ਸਿੰਘ ਖਿੱਲਰੀਆਂ, ਮੈਨੇਜਰ ਜਗਜੀਤ ਸਿੰਘ ਜੱਸਲ, ਗੋਰਾ ਸਿੰਘ ਗਰਚਾ, ਡਾ. ਬਿੰਦੂ ਜੱਸਲ ਜਾਖਲ ਵਾਲੇ, ਰਣਜੀਤ ਸਿੰਘ ਚੰਗਾਲ, ਬਲਦੇਵ ਸਿੰਘ, ਦਰਸ਼ਨ ਸਿੰਘ ਰਤਨ, ਜਸਵੀਰ ਸਿੰਘ ਖਾਲਸਾ, ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਭੱਟੀ ਹੁਰਾਂ ਵਲੋਂ ਕੀਤਾ।
ਇਸ ਸਮਾਗਮ ਵਿੱਚ ਸੁਖਵਿੰਦਰ ਸਿੰਘ ਫੁੱਲ, ਮੁਲਾਜ਼ਮ ਆਗੂ ਰਾਜ ਕੁਮਾਰ ਅਰੋੜਾ, ਬੀਬੀ ਪ੍ਰੀਤਮ ਕੌਰ ਗਰਚਾ, ਬੀਬੀ ਜਸਵੀਰ ਕੌਰ, ਬੀਬੀ ਕੁਲਦੀਪ ਕੌਰ, ਮਾਲਵਿੰਦਰ ਸਿੰਘ ਕਾਂਝਲਾ, ਮੈਨੇਜਰ ਹਰਬੰਸ ਸਿੰਘ ਅਕੋਈ ਸਾਹਿਬ, ਸੁਖਦੇਵ ਸਿੰਘ ਭਲਵਾਨ, ਮਹਿੰਦਰ ਸਿੰਘ, ਭਾਈ ਗੁਰਸੇਵਕ ਸਿੰਘ ਆਦਿ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਬਾਰਹਵੀਂ ਅਤੇ ਦਸਵੀਂ ਬੋਰਡ ਪ੍ਰੀਖਿਆ ਤੋਂ ਪਹਿਲਾਂ ਵਿਸ਼ੇਸ਼ ਹਵਨ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਬਾਰਹਵੀਂ ਤੇ ਦਸਵੀਂ ਦੇ ਵਿਦਿਆਰਥੀਆਂ …