Saturday, April 13, 2024

ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਕੀਤਾ ਖੂਨਦਾਨ

ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਰੈਡ ਰਿਬਨ ਕਲੱਬ ਅਤੇ ਐਨ.ਐਸ.ਐਸ ਯੂਨਿਟ ਵਲੋਂ ਐਚ.ਡੀ.ਐਫ.ਸੀ ਬੈਂਕ ਸੰਗਰੂਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਇਸ ਦਾ ਉਦਘਾਟਨ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ।ਵਿਦਿਆਰਥੀਆਂ ਨੇ ਵੱਧ ਚੜ ਕੇ ਯੋਗਦਾਨ ਪਾਇਆ, ਉਥੇ ਵੱਡੀ ਗਿਣਤੀ ‘ਚ ਨੌਜਵਾਨਾਂ ਵਲੋਂ ਖੂਨਦਾਨ ਕੀਤਾ ਗਿਆ।ਖੂਨਦਾਨੀ ਵਿਦਿਆਰਥੀਆਂ ਦਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਪੱਲਵ ਅਰੋੜਾ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ।ਡਾ. ਰੂਬੀ ਜਿੰਦਲ ਅਤੇ ਡਾ. ਗੁਰਦੀਪ ਸਿੰਘ (ਐਨ.ਐਸ.ਐਸ ਅਤੇ ਰੈਡ ਰਿਬਨ ਕਲੱਬ ਦੇ ਨੋਡਲ ਅਫ਼ਸਰ), ਐਚ.ਡੀ.ਐਫ.ਸੀ ਦੇ ਕਲੱਸਟਰ ਹੈਡ ਹਰਮਨਜੀਤ ਸਿੰਘ, ਮੈਨੇਜਰ ਪੰਕਜ ਗਰਗ, ਸਤਨਾਮ ਸਿੰਘ ਦਮਦਮੀ, ਉਘੇ ਸਮਾਜਸੇਵੀ ਨਿਰਮਲ ਸਿੰਘ ਸਮੇਤ ਹੋਰ ਸ਼ਖਸ਼ੀਅਤਾਂ ਅਤੇ ਵਲੰਟੀਅਰ ਮੌਜ਼ੂਦ ਸਨ।

Check Also

ਦਿੱਲੀ ਪਬਲਿਕ ਸਕੂਲ ਵਿਖੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਦਿੱਲੀ ਪਬਲਿਕ ਸਕੂਲ ਦੇ ਪੰਜਾਬੀ ਵਿਭਾਗ ਵਲੋਂ ਵਿਸਾਖੀ …