Sunday, December 22, 2024

ਡਿਪਟੀ ਕਮਿਸ਼ਨਰ ਵਲੋਂ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ ਜਾਰੀ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਇਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਂਦੇ।ਇਹ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦਿੱਤੀਆਂ ਜਾਂਦੀਆਂ ਹਨ।ਇਸੇ ਤਹਿਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਕ ਨਵੀਂ ਇਕਾਈ ਨੂੰ ਪ੍ਰਵਾਨਗੀ ਸਰਟੀਫਿਕੇਟ ਜਾਰੀ ਕੀਤਾ।ਉਨਾਂ ਨੇ ਦੱਸਿਆ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿੱਚ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ ਟੂ ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ।ਉਨਾਂ ਵਲੋਂ ਅੱਜ ਰਾਈਟ ਟੂ ਬਿਜਨੈਸ ਐਕਟ 2020 ਅਧੀਨ ਬਾਈਓਫਿਊਲ ਇਕਾਈ ਸਥਾਪਿਤ ਕਰਨ ਲਈ ਮੈਸ: ਜੇ.ਕੇ.ਐਸ.ਐਚ ਬਾਇਓਫਿਊਲ ਦੇ ਸੰਚਿਆ ਗੁਪਤਾ ਨੂੰ ਸਿਧਾਂਤਕ ਪ੍ਰਵਾਨਗੀ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ।
ਥੋਰੀ ਨੇ ਕਿਹਾ ਕਿ ਇਸ ਯੂਨਿਟ ਦੇ ਸਥਾਪਿਤ ਹੋਣ ਨਾਲ ਝੋਨੇ ਦੀ ਪਰਾਲੀ ਤੋਂ ਬਾਇਓਫਿਊਲ ਪੈਲੇਟ ਬਣਾਉਣ ਦਾ ਕੰਮ ਸ਼ੁਰੂ ਹੋਵੇਗਾ ਅਤੇ ਸਾਢੇ ਤਿੰਨ ਸਾਲ ਦੇ ਅੰਦਰ ਅੰਦਰ ਰੈਗੂਲੇਟਰੀ ਅਪਰੂਵਲ ਪ੍ਰਾਪਤ ਕੀਤੀ ਜਾਵੇਗੀ। ਉਨਾਂ ਦ ਸਆ ਕਿ ਇਸ ਪ੍ਰੋਜੈਕਟ ਦੇ ਲੱਗਣ ਨਾਲ ਕਰੀਬ 6 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਸਿੱਧੇ ਤੇ ਅਸਿੱਧੇ ਤੌਰ ‘ਤੇ ਕਰੀਬ 175 ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ।ਇਸ ਤੋਂ ਇਲਾਵਾ ਝੋਨੇ ਦੀ ਸਾੜੀ ਜਾਂਦੀ ਪਰਾਲੀ ਦੀ ਸਮੱਸਿਆ ਨੂੰ ਹੱਲ ਹੋਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਐਸ.ਡੀ.ਐਮ ਮਨਕੰਵਲ ਚਾਹਲ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …