Sunday, December 22, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਏ.ਯੂ ਸਮਾਲ ਫਾਇਨਾਂਸ ਬੈਂਕ ਵੱਲੋਂ ਸੰਗਤ ਲਈ ਚਾਰ ਬੈਟਰੀ ਵਾਹਨ ਭੇਟ

ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਏ.ਯੂ ਸਮਾਲ ਫਾਇਨਾਂਸ ਬੈਂਕ ਨੇ ਚਾਰ ਬੈਂਟਰੀ ਵਾਹਨ ਭੇਟ ਕੀਤੇ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੈਂਕ ਦੇ ਗਰੁੱਪ ਹੈੱਡ ਰਿਸ਼ੀ ਧਾਰੀਵਾਲ ਨੇ ਵਾਹਨਾਂ ਦੀਆਂ ਚਾਬੀਆਂ ਸੌਂਪੀਆਂ।
ਪ੍ਰਧਾਨ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ।ਸੰਗਤਾਂ ਲਈ ਸਹੂਲਤ ਲਈ ਵੱਖ-ਵੱਖ ਕੰਪਨੀਆਂ ਵੱਲੋਂ ਵਾਹਨ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ।ਅੱਜ ਏ.ਯੂ ਬੈਂਕ ਵੱਲੋਂ ਚਾਰ ਬੈਂਟਰੀ ਵਾਹਨ ਭੇਟ ਕੀਤੇ ਗਏ ਹਨ, ਜੋ ਬਜ਼ੁਰਗਾਂ, ਬੱਚਿਆਂ ਅਤੇ ਲੋੜਵੰਦਾਂ ਦੀ ਸਹੂਲਤ ਲਈ ਵਰਤੇ ਜਾਣਗੇ।ਉਨ੍ਹਾਂ ਨੇ ਏ.ਯੂ ਫਾਈਨੈਂਸ ਬੈਂਕ ਵੱਲੋਂ ਕੀਤੀ ਸੇਵਾ ਦੀ ਸ਼ਲਾਘਾ ਕੀਤੀ।ਬੈਂਕ ਹੈਡ ਰਿਸ਼ੀ ਧਾਰੀਵਾਲ ਨੇ ਕਿਹਾ ਕਿ ਬੈਂਕ ਵੱਲੋਂ ਵਾਹਨ ਭੇਟ ਕਰਨ ਦਾ ਮਕਸਦ ਬੱਚੇ ਅਤੇ ਬਜ਼ੁਰਗ ਸੰਗਤ ਨੂੰ ਬੇਹਤਰ ਸੁਵਿਧਾ ਦੇਣਾ ਹੈ।ਬੈਂਕ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਹਰਜਾਪ ਸਿੰਘ ਸੁਲਤਾਨਵਿੰਡ, ਅਵਤਾਰ ਸਿੰਘ ਵਣਵਾਲਾ, ਹਰਪਾਲ ਸਿੰਘ ਜੱਲਾ, ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਪਰਮਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਪਰਂਡੈਂਟ ਨਿਸ਼ਾਨ ਸਿੰਘ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …