ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ।ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ ਮਲਕੀਤ ਸਿੰਘ ਬਹਿੜਵਾਲ, ਮੇਜਰ ਸਿੰਘ, ਬਗੀਚਾ ਸਿੰਘ, ਮੈਨੇਜਰ ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਆਦਿ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …