ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇ ਪੁਲਿਸ ਕਮਿਸ਼ਨਰ ਦਾ ਕੀਤਾ ਸਨਮਾਨ
ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਿਯੁੱਕਤ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਗੁਰਪ੍ਰੀਤ ਸਿੰਘ ਭੁੱਲਰ ਆਈ,ਪੀ,ਐਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਵ-ਨਿਯੁੱਕਤ ਪੁਲਿਸ ਕਮਿਸ਼ਨਰ ਨੂੰ ਸਨਮਾਨਿਤ ਕੀਤਾ ਗਿਆ।ਐਡਵੋਕੇਟ ਧਾਮੀ ਨੇ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ’ਤੇ ਟ੍ਰੈਫਿਕ ਵਿਵਸਥਾ ਵੱਲੋਂ ਉਚੇਚਾ ਧਿਆਨ ਦੇਣ ਲਈ ਆਖਿਆ। ਜਿਸ ’ਤੇ ਪੁਲਿਸ ਕਮਿਸ਼ਨਰ ਨੇ ਗੰਭੀਰਤਾ ਨਾਲ ਕਾਰਜ ਕਰਨ ਦੀ ਵਚਨਬੱਧਤਾ ਪ੍ਰਗਟਾਈ।ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭੁੱਲਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ।ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਨੇ ਕਿਹਾ ਕਿ ਉਹ ਸ਼ਹਿਰ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਹਰ ਪੱਖ ਤੋਂ ਸੰਜ਼ੀਦਾ ਭਾਵਨਾ ਨਾਲ ਕਾਰਜ ਕਰਨ ਦਾ ਯਤਨ ਕਰਨਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ ਆਦਿ ਮੌਜ਼ੂਦ ਸਨ।