ਸੰਗਰੂਰ, 23 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਡਾ. ਬਰਜਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਅਤੇ ਡੀ.ਡੀ.ਓ ਕਮ ਪ੍ਰਿੰਸੀਪਲ ਨਿਧਾ ਅਲਤਾਫ ਅਤੇ ਸਕੂਲ ਪ੍ਰਿੰਸੀਪਲ ਜਸਬੀਰ ਸਿੰਘ ਦੀ ਯੋਗ ਅਗਵਾਈ ਹੇਠ ਡੀ.ਪੀ.ਈ ਪਰਮਜੀਤ ਕੌਰ ਦੇ ਮਾਰਗਦਰਸ਼ਨ ਰਾਹੀਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਡਬਰ ਦੇ ਵਿਦਿਆਰਥੀ ਅੰਡਰ-17 ‘ਚ ਜ਼ੋਨ ਪੱਧਰੀ ਅਥਲੈਟਿਕ ਚੈਂਪੀਅਨਸ਼ਿਪ ‘ਚ ਜੇਤੂ ਰਹੇ।ਇਸੇ ਲੜੀ ਤਹਿਤ ਪੰਜ ਕਿਲੋਮੀਟਰ ਵਾਕ ਵਿੱਚ ਗੁਰਦੀਪ ਸਿੰਘ ਨੇ ਜਿਲ੍ਹਾ ਪੱਧਰ ‘ਤੇ ਦੂਜਾ ਸਥਾਨ ਹਾਸਿਲ ਕਰਦੇ ਹੋਏ ਸਟੇਟ ਵਿੱਚ ਆਪਣੀ ਜਗ੍ਹਾ ਬਣਾਈ।ਮੈਡਮ ਪਰਮਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਮੱਲਾਂ ਮਾਰ ਰਹੇ ਹਨ।ਜੋ ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਪ੍ਰੈਕਟਿਸ ਦਾ ਨਤੀਜਾ ਹੈ।ਇਸ ਤੋਂ ਪਹਿਲਾਂ ਵੀ 67ਵੀਆਂ ਪੰਜਾਬ ਰਾਜ ਖੇਡਾਂ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵੀ ਵਿਦਿਆਰਥੀ ਜੇਤੂ ਰਹੇ ਹਨ।ਉਹਨਾਂ ਕਿਹਾ ਕਿ ਇਸ ਕਾਰਜ ਲਈ ਸਕੂਲ, ਪਿੰਡ ਵਾਸੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ।
ਸਕੂਲ ਪ੍ਰਿੰਸੀਪਲ ਜਸਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੁਆਰਾ ਜ਼ੋਨ ਪੱਧਰ ਤੋਂ ਲੈ ਕੇ ਜਿਲ੍ਹਾ ਅਤੇ ਸਟੇਟ ਪੱਧਰ ਤੱਕ ਜੇਤੂ ਹੋਣਾ ਸੰਸਥਾ ਲਈ ਮਾਨ ਵਾਲੀ ਗੱਲ ਹੈ।ਉਹਨਾਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ।ਇਸ ਮੌਕੇ ਸਮੂਹ ਸਟਾਫ ਹਾਜ਼਼ਰ ਰਿਹਾ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਨਵੇਂ ਸਾਲ 2025 ਮੌਕੇ ’ਤੇ ਵੈਦਿਕ ਹਵਨ ਯੱਗ ਦਾ ਆਯੋਜਨ
ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ) – ਬੀ.ਕੇ ਡੀ.ਏ.ਵੀ ਕਾਲਜ ਦੀ ਆਰਿਆ ਯੁਵਤੀ ਸਭਾ ਵਲੋਂ ਕਾਲਜ …