Friday, October 18, 2024

ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਲੋਕਾਂ ਨੂੰ 100 ਫੀਸਦੀ ਲਾਭ ਮੁਹੱਈਆ ਕਰਵਾਅਿਾ ਜਾਵੇਗਾ -ਵਿਕਾਸ ਨਿਰਵਾਲ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ’ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕਾਂ ਦਾ ਜੀਵਨ ਪੱਧਰ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ ਜਿਸ ਲਈ ਕੇਂਦਰ ਸਰਕਾਰ ਵਲੋਂ ਵਿਕਸਤ ਭਾਰਤ ਸੰਕਲਪ ਯਾਤਰਾ ਸ਼ੁਰੂ ਕੀਤੀ ਗਈ ਹੈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਚੇਅਰਪਰਸਨ ਭਾਰਤ ਸਰਕਾਰ ਦੇ ਮੰਤਰਾਲਾ ਪੋਰਟਸ ਅਤੇ ਸ਼ਿਪਿੰਗ ਵਿਕਾਸ ਨਿਰਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ 15 ਨਵੰਬਰ ਤੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ 25 ਜਨਵਰੀ ਨੂੰ ਸਮਾਪਤ ਹੋਵੇਗੀ।
ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਡਾ: ਅਮਨਦੀਪ ਕੌਰ ਨੇ ਦੱਸਿਆ ਕਿ ਵਿਕਸਤ ਭਾਰਤ ਸੰਕਲਪ ਯਾਤਰਾ ਨੂੰ ਸਫਲਤਾ ਪੂਰਵਕ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕਰ ਲਈ ਗਈ ਹੈ ਅਤੇ ਯੋਜਨਾਵਾਂ ਦੇ ਨੋਡਲ ਅਫ਼ਸਰ ਨਿਯੁਕਤ ਕਰ ਲਏ ਗਏ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਤੋਂ ਹੀ ਪਿੰਡਾਂ ਵਿੱਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ ਅਤੇ ਜਿਥੇ ਸੈਕੜਿਆਂ ਲੋਕਾਂ ਨੂੰ ਲਾਭ ਦਿੱਤਾ ਹੈ।
ਇਸ ਮੀਟਿੰਗ ਵਿੱਚ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਦੀਪ ਮਲਹੋਤਰਾ, ਜਿਲ੍ਹਾ ਸੂਚਨਾ ਅਫਸਰ ਰਣਜੀਤ ਸਿੰਘ, ਜਿਲ੍ਹਾ ਸਿਖਿਆ ਅਫਸਰ ਸੁਸ਼ੀਲ ਤੁਲੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …